ਫਰੀਦਕੋਟ (ਵਿਪਿਨ ਮਿਤੱਲ):- ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਅੰਮ੍ਰਿਤਸਰ, ਫ਼ਤਹਿਗੜ੍ਹ ਸਾਹਿਬ ,ਨਵਾਂ ਸ਼ਹਿਰ,ਪਟਿਆਲਾ,ਅੰਮ੍ਰਿਤਸਰ,ਤਰਨਤਾਰਨ,ਬਠਿੰਡਾ,ਫਰੀਦਕੋਟ ,ਮੋਗਾ, ਸ਼੍ਰੀ ਮੁਕਤਸਰ ਸਾਹਿਬ, ਮਾਨਸਾ, ਪਠਾਨਕੋਟ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਕੱਲ ਮਿਤੀ 10 ਦਸੰਬਰ ਦਿਨ ਐਤਵਾਰ ਨੂੰ ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 0ਤੋਂ5ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਜ਼ਿਲਾ ਫਰੀਦਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਭਨਾ ਦਾ ਫਰਜ਼ ਬਣਦਾ ਹੈ ਕਿ ਆਪਣਾ ਦੇਸ਼ ਪੋਲੀਓ ਮੁਕਤ ਰਹੇ।ਉਹਨਾ ਕਿਹਾ ਕਿ ਭਾਵੇਂ ਸਾਡਾ ਦੇਸ਼ ਪੋਲੀਓ ਮੁਕਤ ਹੈ ਪਰ ਗਵਾਂਢੀ ਦੇਸ਼ ਪਾਕਿਸਤਾਨ ਅਤੇ ਹੋਰਨਾਂ ਦੇਸ਼ਾਂ ਵਿੱਚ ਪੋਲੀਓ ਦੇ ਕੇਸ ਹੋਣ ਕਰਕੇ ਬਚਾਅ ਦੇ ਮਨੋਰਥ ਨਾਲ ਪੋਲੀਓ ਬੂੰਦਾਂ ਪਿਲਾਉਣ ਦਾ ਸਰਕਾਰ ਅਤੇ ਸਿਹਤ ਵਿਭਾਗ ਦਾ ਉਪਰਾਲਾ ਸ਼ਲਾਘਾਯੋਗ ਹੈ ।ਜ਼ਿਲਾ ਫਰੀਦਕੋਟ ਅੰਦਰ ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾਕਟਰ ਅਨਿਲ ਕੁਮਾਰ ਅਤੇ ਐਸ ਐਮ ਓ ਡਾਕਟਰ ਚੰਦਰ ਸ਼ੇਖਰ ਅਤੇ ਉਹਨਾ ਦੀ ਟੀਮ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ ਵੱਖ ਟੀਮਾਂ ਬਣਾ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਥੋੜੀ ਥੋੜੀ ਦੂਰੀ ਤੇ ਪੋਸਟਾਂ ਸਥਾਪਿਤ ਕੀਤੀਆਂ ਗਈਆਂ ਹਨ ਜਿੱਥੇ 10 ਦਸੰਬਰ ਦਿਨ ਐਤਵਾਰ ਨੂੰ ਸਿਹਤ ਕਰਮੀ 0 ਤੋਂ 5 ਸਾਲ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਗੇ। ਸ਼੍ਰੀ ਅਰੋੜਾ ਨੇ ਦੱਸਿਆ ਕਿ ਫਰੀਦਕੋਟ ਜਿਲੇ ਅੰਦਰ ਕੋਈ ਬੱਚਾ ਪੋਲੀਓ ਬੂੰਦਾਂ ਤੋਂ ਕਿਸੇ ਵੀ ਕਰਨ ਵਾਂਝਾ ਨਾ ਰਹਿ ਜਾਵੇ 11ਅਤੇ12 ਦਸੰਬਰ ਨੂੰ ਟੀਮਾਂ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ ।ਇਸ ਨੇਕ ਕਾਰਜ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਹਿਯੋਗ ਕਰੀਏ।ਸ਼੍ਰੀ ਸੁਰੇਸ਼ ਅਰੋੜਾ ਨੇ ਅਪੀਲ ਕੀਤੀ ਕਿ ਜੇਕਰ 0 ਤੋਂ 5 ਸਾਲ ਦਾ ਬੱਚਾ ਪੋਲੀਓ ਤੋਂ ਪੀੜਤ ਹੈ ਉਸ ਨੂੰ ਵੀ ਪੋਲੀਓ ਬੂੰਦਾਂ ਪਿਲਾਈਆਂ ਜਾਣ।