ਨਵੀਂ ਦਿੱਲੀ- ਦੁਨੀਆ ਹੁਣ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (Facebook) ਨੂੰ ‘ਮੈਟਾ’ ਦੇ ਨਾਮ ਨਾਲ ਜਾਣੇਗੀ। ਵੀਰਵਾਰ ਨੂੰ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਕੰਪਨੀ ਦੇ ਕਨੈਕਟ ਈਵੈਂਟ ‘ਚ ਇਸ ਗੱਲ ਦਾ ਐਲਾਨ ਕੀਤਾ।
ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੇ ਆਪਣੀ ਕੰਪਨੀ ਦਾ ਨਾਂ ਬਦਲ ਕੇ ਮੇਟਾ (Meta) ਕਰ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਲਗਾਤਾਰ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਫੇਸਬੁੱਕ ਰੀ-ਬ੍ਰਾਂਡਿੰਗ ਕਰਨ ਵਾਲੀ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਕੰਪਨੀ ਦੇ ਸਾਲਾਨਾ ਪ੍ਰੋਗਰਾਮ ‘ਚ ਇਸ ਗੱਲ ਦਾ ਐਲਾਨ ਕੀਤਾ।