Skip to content
ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਪ੍ਰਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਵਾਰ ਦੀ ਗੱਡੀ ਇਕ ਸਾਈਡ ਉਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਵਿਚ ਡਰਾਈਵਰ ਸਮੇਤ ਇਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ।
ਮ੍ਰਿਤਕਾਂ ਵਿਚ 2 ਕੈਨੇਡਾ ਤੋਂ ਆਏ ਮਾਂ-ਪੁੱਤ ਅਤੇ ਦਾਦੀ-ਪੋਤਾ ਸਮੇਤ ਡਰਾਈਵਰ 5 ਜੀਆਂ ਦੀ ਦਰਦਨਾਕ ਮੌਤ ਹੋ ਗਈ ਸੀ। ਉਥੇ ਘਟਨਾ ਸਥਾਨ ਤੋਂ ਬਾਅਦ ਉਥੋਂ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਨੂੰ ਕੈਨੇਡਾ ਭੇਜ ਦਿੱਤਾ ਗਿਆ ਜਦਕਿ ਪਿੰਡ ਹੇੜੀਆਂ ਦੇ ਡਰਾਈਵਰ ਜਸਵਿੰਦਰ ਸਿੰਘ 35 ਸਾਲਾ ਅਤੇ ਦਾਦੀ ਭਜਨ ਕੌਰ 70 ਸਾਲਾ, ਪੋਤਾ ਤਜਿੰਦਰ ਸਿੰਘ 21 ਸਾਲਾ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਸੀ।
Related