ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਮਾਸੀ ਬਣ ਗਈ ਹੈ। ਜੀ ਹਾਂ, ਨੀਰੂ ਬਾਜਵਾ ਦੀ ਭੈਣ-ਅਦਾਕਾਰਾ ਰੁਬੀਨਾ ਬਾਜਵਾ ਮਾਂ ਬਣ ਗਈ ਹੈ। ਉਨ੍ਹਾਂ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਰੁਬੀਨਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ।

ਇਸ ਤਸਵੀਰ ‘ਚ ਰੁਬੀਨਾ ਤੇ ਗੁਰਬਖਸ਼ ਚਾਹਲ ਆਪਣੇ ਪੁੱਤਰ ਨੂੰ ਸੀਨੇ ਨਾਲ ਲਾਈ ਨਜ਼ਰ ਆ ਰਹੇ ਹਨ। ਇਸ ਪੋਸਟ ਨਾਲ ਉਨ੍ਹਾਂ ਨੇ ਲੰਬੀ ਚੌੜੀ ਪੋਸਟ ਵੀ ਸਾਂਝੀ ਕੀਤੀ ਹੈ। ਰੁਬੀਨਾ ਬਾਜਵਾ ਦੀ ਇਸ ਪੋਸਟ ‘ਤੇ ਫੈਨਜ਼ ਦੇ ਨਾਲ-ਨਾਲ ਸੈਲੀਬ੍ਰਿਟੀਜ਼ ਵੀ ਵਧਾਈਆਂ ਦੇ ਰਹੇ ਹਨ।