ਚੰਡੀਗੜ੍ਹ(ਬਿਉਰੋ): ਪੰਜਾਬੀ ਗਾਇਕ ਜੈਜ਼ੀ ਬੀ ਦਾ ਸੋਸ਼ਲ ਮੀਡੀਆ ਟਵਿੱਟਰ ਅਕਾਊਂਟ ਬੈਨ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੈਜ਼ੀ ਬੀ ਦੇ ਟਵਿਟਰ ਅਕਾਊਂਟ ਨੂੰ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਫਿਲਹਾਲ ਇਸ ਟਵਿਟਰ ਅਕਾਊਂਟ ਨੂੰ ਬੰਦ ਕਰਨ ਪਿੱਛੇ ਕੁਝ ਲੀਗਲ ਕਾਰਨ ਦੱਸੇ ਜਾ ਰਹੇ ਹਨ, ਜਿਸ ਕਾਰਨ ਭਾਰਤ ‘ਚ ਉਨ੍ਹਾਂ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਹੋ ਗਿਆ ਸੀ ਹੁਣ ਇੱਕ ਵਾਰ ਫਿਰ ਭਾਰਤ ਵਿੱਚ ਉਨ੍ਹਾਂ ਦਾ ਟਵਿਟਰ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ।