
Skip to content

ਸਮਾਣਾ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬੀ ਵਿਦਵਾਨ ਹਰਬੰਸ ਸਿੰਘ ਧੀਮਾਨ ਦਾ ਦੇਹਾਂਤ, ਸਾਹਿਤਕ ਹਲਕਿਆਂ ਵਿੱਚ ਸੋਗ ਦੀ ਲਹਿਰ
ਸਮਾਣਾ ਵਿੱਚ ਪ੍ਰਸਿੱਧ ਪੰਜਾਬੀ ਵਿਦਵਾਨ, ਭਾਸ਼ਾ ਵਿਗਿਆਨੀ ਅਤੇ ਲੇਖਕ ਹਰਬੰਸ ਸਿੰਘ ਧੀਮਾਨ ਦਾ ਮੰਗਲਵਾਰ ਰਾਤ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ।
ਉਨ੍ਹਾਂ ਦੇ ਨਜ਼ਦੀਕੀ ਦੋਸਤ ਅਤੇ ਲੇਖਕ ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਧੀਮਾਨ ਅਤੇ ਉਨ੍ਹਾਂ ਦੀ ਪਤਨੀ ਪਿਛਲੇ ਹਫ਼ਤੇ ਸਮਾਣਾ ਨੇੜੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ, ਜਿਸ ਵਿੱਚ ਉਨ੍ਹਾਂ ਦੀ ਕਾਰ ਹਾਈਵੇਅ ‘ਤੇ ਪਲਟ ਗਈ ਸੀ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ।
ਇੱਕ ਹਫ਼ਤੇ ਦੇ ਇਲਾਜ ਬਾਅਦ ਧੀਮਾਨ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਦਮ ਤੋੜ ਦਿੱਤਾ, ਜਦਕਿ ਉਨ੍ਹਾਂ ਦੀ ਪਤਨੀ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਵੰਡ ਤੋਂ ਛੇ ਸਾਲ ਬਾਅਦ 13 ਜਨਵਰੀ 1953 ਨੂੰ ਜਨਮੇ ਧੀਮਾਨ ਨੇ ਆਪਣੀ ਜ਼ਿੰਦਗੀ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਕਾਸ ਲਈ ਸਮਰਪਿਤ ਕੀਤੀ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਯੂਨੀਵਰਸਿਟੀ ਸਮੇਤ ਸਾਹਿਤਕ ਅਤੇ ਅਕਾਦਮਿਕ ਹਲਕਿਆਂ ਵਿੱਚ ਗਹਿਰਾ ਸੋਗ ਫੈਲ ਗਿਆ ਹੈ।

Related