ਫਰੀਦਕੋਟ (ਵਿਪਨ ਮਿੱਤਲ) : ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਐਸਪੀ (ਇਨਵੈਸਟੀਗੇਸ਼ਨ) ਫਰੀਦਕੋਟ ਜੋਗੇਸ਼ਵਰ ਸਿੰਘ ਦੀ ਰਹਿਨੁਮਾਈ ਹੇਠ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਬਲੈਕਮੇਲਿੰਗ ਕਰ ਕੇ 8 ਲੱਖ ਰੁਪਏ ਲੈਣ ਦੇ ਮਾਮਲੇ ‘ਚ 3 ਔਰਤਾਂ ਸਮੇਤ 6 ਵਿਅਕਤੀਆਂ ਨੂੰ ਚੰਦ ਘੰਟਿਆਂ ਅੰਦਰ ਹੀ ਗ੍ਰਿਫਤਾਰ ਕਰ ਲਿਆ ਗਿਆ।ਮੁਲਜ਼ਮਾਂ ਦੀ ਪਛਾਣ ਹਰਨੀਤ ਸਿੰਘ ਵਾਸੀ ਘੁੱਦੂਵਾਲਾ, ਰਾਜਵਿੰਦਰ ਸਿੰਘ ਉਰਫ ਪੱਪੂ ਸਿਮਰੇਵਾਲਾ, ਵਰਿੰਦਰ ਸਿੰਘ ਵਾਸੀ ਪਿੰਡ ਸੰਗਤਪੁਰਾ, ਪਰਮਜੀਤ ਕੌਰ ਵਾਸੀ ਪਿੰਡ ਪਹਿਲੂਵਾਲਾ, ਲਵਪ੍ਰੀਤ ਕੌਰ ਪਤਨੀ ਗੁਲਜਾਰ ਸਿੰਘ ਵਾਸੀ ਫਰੀਦਕੋਟ ਅਤੇ ਨਵਦੀਪ ਕੌਰ ਵਾਸੀ ਹੀਰਾ ਸਿੰਘ ਨਗਰ ਕੋਟਕਪੂਰਾ ਵਜੋ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ।ਫਰੀਦੋਕਟ ਪੁਲਿਸ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ‘ਚ ਸ਼ਾਮਿਲ 3 ਔਰਤਾਂ ਸਮੇਤ ਕੁੱਲ 6 ਮੁਲਜ਼ਮਾਂ ਨੂੰ ਪੈਲੀਕਨ ਪਲਾਜ਼ਾ ਨੇੜੇ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ ਮੌਕੇ ‘ਤੇ 8 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ।ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ਼ ਮਾਮਲੇ ਦੀ ਗਹਿਰਾਈ ਨਾਲ ਜਾਚ ਕੀਤੀ ਜਾ ਸਕੇ।