ਫਰੀਦਕੋਟ 25 ਅਕਤੂਬਰ (ਵਿਪਨ ਮਿੱਤਲ):– ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ, ਫਰੀਦਕੋਟ ‘ਚ ਅਚਾਨਕ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਸਵੇਰੇ ਲਗਭਗ 100 ਪੁਲਿਸ ਮੁਲਾਜ਼ਮਾਂ ਦੀਆਂ 05 ਟੀਮਾਂ ਬਣਾ ਕੇ ਤਕਰੀਬਨ 02 ਘੰਟਿਆਂ ਤੱਕ ਚਲਾਈ ਗਈ। ਇਹ ਸਰਚ ਆਪਰੇਸ਼ਨ ਐਸ.ਪੀ (ਸਥਾਨਿਕ) ਫਰੀਦਕੋਟ ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਦੌਰਾਨ ਉਹਨਾ ਨਾਲ ਅਵਤਾਰ ਸਿੰਘ, ਡੀ.ਐਸ.ਪੀ(ਡੀ) ਫਰੀਦਕੋਟ, ਸਮੇਤ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਇਸ ਸਬੰਧੀ ਮਨਵਿੰਦਰ ਬੀਰ ਸਿੰਘ ਐਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਹਨਾ ਵੱਲੋਂ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਸਾਰੀ ਜੇਲ ਦੀ ਚੈਕਿੰਗ ਕੀਤੀ ਗਈ ਹੈ। ਉਹਨਾ ਦੱਸਿਆ ਕਿ ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ। ਉਹਨਾ ਕਿਹਾ ਕਿ ਅਜਿਹੀਆਂ ਅਚਾਨਕ ਚੈਕਿੰਗਾ ਨਾਲ ਜੇਲ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਜਾਂਚਾਂ ਆਉਣ ਵਾਲੇ ਸਮੇਂ ਵਿੱਚ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। ਉਹਨਾ ਇਹ ਵੀ ਸਪੱਸ਼ਟ ਕੀਤਾ ਕਿ ਅਜਿਹੀਆਂ ਜਾਚਾ ਆਉਣ ਵਾਲੇ ਸਮੇ ਵਿੱਚ ਵੀ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਉਹਨਾ ਸਥਾਨਿਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ ‘ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਹੋ ਸਕਦੇ ਹਨ।