ਖੇਮਕਰਨ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਮਹਿੰਦੀਪੁਰ ‘ਚ ਕਰੰਟ ਲੱਗਣ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਬੀਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਟਿਊਬਵੈਲ ਸ਼ਾਰਟ ਹੋਣ ਕਾਰਨ ਕਰੰਟ ਦੀ ਲਪੇਟ ‘ਚ ਆ ਗਿਆ। ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਪੁੱਤ ਦੀ ਬੇਵਕਤੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।