ਭੋਗਪੁਰ(ਮਨਜਿੰਦਰ ਸਿੰਘ )- ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿਚ ਵੱਖ – ਵੱਖ ਖੇਤਰਾਂ ਵਿਚ ਮੱਲਾਂ ਮਾਰੀਆਂ ਨੇ ਉਥੇ ਹੀ ਕੈਨੇਡੀਅਨ ਸਿਟੀਜ਼ਨ ,ਪੰਜਾਬ ਦੇ ਭੋਗਪੁਰ ਨਜਦੀਕ ਪਿੰਡ ਬੁੱਟਰਾਂ ਨਾਲ ਸੰਬਧਿਤ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ‘ ਚ ਸੋਲੋ ਪਾਇਲਟ ਬਣ ਕੇ ਕੈਨੇਡਾ ਦੇ ਇਤਿਹਾਸ ‘ ਚ ਗੌਰਵਮਈ ਪੰਨਾ ਸ਼ਾਮਿਲ ਕਰਦਿਆਂ ਸਿੱਖ ਕੌਮ ਦਾ ਮਾਣ ਹੋਰ ਵੀ ਵਧਾ ਦਿੱਤਾ ਹੈ । ਓਨਟਾਰੀਓ ਵਿੱਚ ਭਾਵੇਂ ਜਪਗੋਬਿੰਦ ਉਮਰ ਅਜੇ ਕਾਰ ਡਰਾਈਵਿੰਗ ਦਾ ਲਾਈਸੈਂਸ ਲੈਣ ਦੇ ਯੋਗ ਨਹੀਂ ਪਰ ਟਰਾਂਸਪੋਰਟ ਕੈਨੇਡਾ ਨੇ ਉਸ ਨੂੰ ਜਹਾਜ਼ ਉਡਾਉਣ ਦਾ ਲਾਈਸੈਂਸ ਜਾਰੀ ਕਰ ਦਿੱਤਾ ਹੈ । ਜਪਗੋਬਿੰਦ ਨੇ ਪਾਇਲਟ ਬਣਨ ਦੀ ਤਿਆਰੀ ਬੀ.ਸੀ. ਤੋਂ ਸ਼ੁਰੂ ਕੀਤੀ। ਐਲਬਰਟਾ ਅਤੇ ਐਂਟਰੀਓ ਵਿੱਚ ਸਿਖਲਾਈ ਉਪਰੰਤ ਆਖਰੀ ਟਰੇਨਿੰਗ ਕਿਊਬਿਕ ਵਿੱਚ ਪੂਰੀ ਕੀਤੀ ਹੈ । ਜਪਗੋਬਿੰਦ ਨੇ ਰੋਬੋਟਿਕਸ ਮੁਕਾਬਲਿਆਂ ` ਚ ਵੀ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।