ਜਲੰਧਰ,(ਵਿੱਕੀ ਸੂਰੀ)- ਸ਼ਹਿਰ ਦੀ ਗੁਰੂ ਨਾਨਕ ਕਲੋਨੀ ’ਚ ਅੱਜ ਕੁਝ ਲੋਕਾਂ ਵਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਹੋਏ ਨੌਜਵਾਨ ਦੀ ਮਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਬੇਟਾ ਵੇਰਕਾ ਦੁੱਧ ਦੀ ਸਪਲਾਈ ਕਰਦਾ ਹੈ ਅਤੇ ਇਸ ਦੌਰਾਨ ਅੱਜ ਜਦੋਂ ਉਹ ਗੁਰੂ ਨਾਨਕ ਕਲੋਨੀ ਗਿਆ ਤਾਂ ਉਥੇ ਕੁਝ ਲੋਕਾਂ ਨੇ ਉਸ ਨਾਲ ਬਹੁਤ ਕੁੱਟਮਾਰ ਕੀਤੀ, ਜਿਸ ਕਾਰਣ ਉਸ ਦਾ ਬੇਟਾ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤ ਦਾ ਮਾਂ ਨੇ ਦੱਸਿਆ ਕਿ ਉਸ ਦੇ ਬੇਟੇ ਦਾ ਵੇਰਕਾ ਦੀ ਪੇਮੈਂਟ ਵਾਲਾ ਬੈਕ ਉਕਤ ਲੋਕਾਂ ਵਲੋਂ ਖੋਹ ਲਿਆ ਗਿਆ ਹੈ ਅਤੇ ਉਸ ਦੇ ਵਾਹਨ ਦੀ ਵੀ ਭੰਨਤੋੜ ਕੀਤੀ ਗਈ ਹੈ। ਇਸ ਸਬੰਧੀ ਥਾਣਾ ਨੰਬਰ 5 ’ਚ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।