ਫਗਵਾੜਾ,(ਨਰੇਸ਼ ਪਾਸੀ, ਇੰਦਰਜੀਤ ਸ਼ਰਮਾ)- ਫਗਵਾੜਾ ਦੇ ਇਕ ਪਿੰਡ ਵਿਚ ਬੀਤੇ ਦਿਨੀਂ 2 ਧਿਰਾਂ ਦਾ ਆਪਸ ਵਿਚ ਝਗੜਾ ਹੋ ਗਿਆ, ਜਿਸ ਦੌਰਾਨ 2 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ’ਚੋ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗੀਆਂ, ਜੋ ਕਿ ਜੇਰੇ ਇਲਾਜ ਸਿਵਲ ਹਸਪਤਾਲ ’ਚ ਦਾਖਲ ਹੈ। ਜਾਣਕਾਰੀ ਮੁਤਾਬਕ ਪਿੰਡ ਦੁਮੇਲੀ ਵਿਚ ਗੁਰਵਿੰਦਰ ਸਿੰਘ ਤੇ ਅਜਵਿੰਦਰ ਸਿੰਘ ਦੇ ਖੇਤਾਂ ਵਿਚ ਕੁਝ ਗੁੱਜਰ ਪਸ਼ੂਆਂ ਨੂੰ ਚਾਰਾ ਖਿਲਾਣ ਲਈ ਲੈ ਜਾਂਦੇ ਸਨ। ਜਿਸ ਤੋਂ ਉਕਤ ਦੋਵੇਂ ਭਰਾ ਬੜ੍ਹੇ ਪਰੇਸ਼ਾਨ ਸੀ।

    ਬੀਤੇ ਦਿਨ ਗੁੱਜਰਾਂ ਵਲੋਂ ਜਦੋ ਦੁਬਾਰਾ ਫੇਰ ਉਨ੍ਹਾਂ ਦੇ ਖੇਤਾਂ ’ਚ ਪਸ਼ੂਆਂ ਨੂੰ ਲਿਆਂਦਾ ਗਿਆ ਤਾਂ ਦੋਵੇ ਭਰਾਵਾਂ ਵਲੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ। ਇਸ ਦੌਰਾਨ ਗੁੱਜਰਾਂ ਨੇ ਦੋਵਾਂ ਭਰਾਵਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਦੋਵੇ ਭਰਾ ਜ਼ਖਮੀ ਹੋ ਗਏ, ਜਿਨ੍ਹਾਂ ਚੋਂ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਘਟਨਾ ਸਥਾਨ ’ਤੇ ਮੌਜੂਦ ਲੋਕਾਂ ਵਲੋਂ ਦੋਵਾਂ ਭਰਾਵਾਂ ਨੂੰ ਜੇਰੇ ਇਲਾਜ਼ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।