Skip to content
ਮਲੋਟ ‘ਚ ਪਿਓ-ਪੁੱਤ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਕਾਂਗਰਸ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਦਵਿੰਦਰ ਸਿੰਘ ਵਾਸੀ ਮੁਕਤਸਰ ਸਾਹਿਬ, ਨਛੱਤਰ ਸਿੰਘ ਤੇ ਰਵਿੰਦਰ ਸਿੰਘ ਬੱਬੀ ਨੂੰ ਨਾਮਜ਼ਦ ਕੀਤਾ ਹੈ।
ਮੁਲਜ਼ਮ ਨਛੱਤਰ ਸਿੰਘ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦਾ ਸਹੁਰਾ ਦੱਸਿਆ ਜਾ ਰਿਹਾ ਹੈ ਜਦੋਂ ਕਿ ਰਵਿੰਦਰ ਸਿੰਘ ਉਸ ਦਾ ਸਾਲਾ ਹੈ। ਫਿਲਹਾਲ ਪੁਲਿਸ ਤਿੰਨੋਂ ਦੀ ਗ੍ਰਿਫਾਤਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਦੇ ਜ਼ਿਮੀਂਦਾਰ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਵਿਨੈਪ੍ਰਤਾਪ ਸਿੰਘ ਬਰਾੜ ਤੇ ਉਸ ਦੇ 25 ਸਾਲਾ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਵਜੋਂ ਹੋਈ ਹੈ। ਸਥਾਨਕ ਲੋਕਾਂ ਮੁਤਾਬਕ ਵਿਨੈ ਪ੍ਰਤਾਪ ਦਾ ਪਿੰਡ ਵਿਚ ਹੀ ਇਕ ਰਿਸ਼ਤੇਦਾਰ ਨਾਲ ਪੁਰਾਣਾ ਜ਼ਮੀਨੀ ਵਿਵਾਦ ਸੀ।
ਜ਼ਿਕਰਯੋਗ ਹੈ ਕਿ ਜ਼ਮੀਨੀ ਵਿਵਾਦ ਪਿੱਛੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ 3 ਲੋਕਾਂ ਖਿਲਾਫ਼ ਬਾਈਨੇਮ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਲੋਟ ਥਾਣਾ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਤਿੰਨੋਂ ਨਾਮਜ਼ਦ ਮੁਲਜ਼ਮ ਫਿਲਹਾਲ ਫਰਾਰ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
Post Views: 2,042
Related