ਮੁੰਬਈ(ਬਿਊਰੋ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ‘ਚ ਅੱਜ ਇਕ ਪਾਵਰਲੂਮ ਯੂਨਿਟ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਅੱਗ ਬੁਝਾਊ ਦਸਤੇ ਦੀਆਂ 3 ਗੱਡੀਆਂ ਪਹੁੰਚੀਆਂ ਹੋਈਆਂ ਹਨ, ਜਿਨ੍ਹਾਂ ਵਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਹਾਦਸੇ ‘ਚ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।