ਵੱਡੀ ਖਬਰ ਬਿਹਾਰ ਦੇ ਮੁਜ਼ੱਫਰਪੁਰ ਤੋਂ ਹੈ ਜਿੱਥੇ ਟਰੇਨ ਨੂੰ ਅੱਗ ਲੱਗਣ ਦੀ ਖਬਰ ਹੈ। ਦਰਅਸਲ, ਮੁਜ਼ੱਫਰਪੁਰ ਵਿੱਚ ਵਲਸਾਡ-ਮੁਜ਼ੱਫਰਪੁਰ ਐਕਸਪ੍ਰੈਸ ਟਰੇਨ ਵਿੱਚ ਅੱਗ ਲੱਗ ਗਈ। ਇਸ ਦੌਰਾਨ ਟਰੇਨ ‘ਚ ਲੱਗੀ ਅੱਗ ਨੂੰ ਬੁਝਾਉਂਦੇ ਸਮੇਂ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਆਰਪੀਐੱਫ ਕਾਂਸਟੇਬਲ ਦੀ ਮੌਤ ਹੋ ਗਈ।

    ਪ੍ਰਾਪਤ ਜਾਣਕਾਰੀ ਅਨੁਸਾਰ ਵਲਸਾਡ-ਮੁਜ਼ੱਫਰਪੁਰ ਐਕਸਪ੍ਰੈਸ ਆਪਣੇ ਨਿਰਧਾਰਿਤ ਸਟੇਸ਼ਨ ਮੁਜ਼ੱਫਰਪੁਰ ਪਹੁੰਚੀ ਸੀ, ਜਿੱਥੇ ਯਾਤਰੀਆਂ ਦੇ ਉਤਰਨ ਤੋਂ ਬਾਅਦ ਸ਼ਾਰਟ ਸਰਕਟ ਹੋਣ ਕਾਰਨ ਟਰੇਨ ਦੀ ਇੱਕ ਬੋਗੀ ਨੂੰ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ‘ਤੇ ਹਫੜਾ-ਦਫੜੀ ਮਚ ਗਈ, ਜਿਸ ਨੂੰ ਬੁਝਾਉਣ ਲਈ ਆਰਪੀਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ।ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਅੱਗ ਬੁਝਾਉਣ ਵਾਲਾ ਯੰਤਰ ਫਟ ਗਿਆ ਅਤੇ ਇਸ ਹਾਦਸੇ ਵਿੱਚ ਆਰਪੀਐਫ ਕਾਂਸਟੇਬਲ ਦੀ ਮੌਤ ਹੋ ਗਈ। ਟਰੇਨ ‘ਚ ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ, ਉਥੇ ਹੀ ਕਾਂਸਟੇਬਲ ਦੀ ਮੌਤ ਨੇ ਪੂਰੇ ਸਟੇਸ਼ਨ ‘ਤੇ ਹੜਕੰਪ ਮਚਾ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਇਸ ਮਾਮਲੇ ਵਿੱਚ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।