
Skip to content

ਮਜੀਠਾ ‘ਚ AAP ਆਗੂ ਸਿਕੰਦਰ ਸਿੰਘ ਖਿਦੋਵਾਲੀ ‘ਤੇ ਫਾਇਰਿੰਗ, ਵਾਲ-ਵਾਲ ਬਚੇ; ਗੱਡੀ ‘ਤੇ ਲੱਗੀਆਂ ਗੋਲੀਆਂ
ਮਜੀਠਾ : ਮਜੀਠਾ ਹਲਕੇ ਵਿੱਚ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬਲਾਕ ਮਜੀਠਾ-2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਮਲੇ ਦੌਰਾਨ ਸਿਕੰਦਰ ਸਿੰਘ ਖਿਦੋਵਾਲੀ ਦਾ ਬਚਾਅ ਹੋ ਗਿਆ, ਹਾਲਾਂਕਿ ਉਨ੍ਹਾਂ ਦੀ ਬਲੈਰੋ ਗੱਡੀ ਗੋਲੀਆਂ ਦੀ ਜ਼ਦ ਵਿੱਚ ਆ ਗਈ।
ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਖਿਦੋਵਾਲੀ ਆਪਣੇ ਸਾਥੀਆਂ ਨਾਲ ਰਾਤ ਕਰੀਬ 9:30 ਵਜੇ ਬਲੈਰੋ ਗੱਡੀ ਰਾਹੀਂ ਘਰ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਪੰਨਵਾ ਅਤੇ ਖਿਦੋਵਾਲੀ ਦੇ ਨੇੜੇ ਪਹੁੰਚੇ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ।
ਫਾਇਰਿੰਗ ਦੌਰਾਨ ਸਿਕੰਦਰ ਸਿੰਘ ਖਿਦੋਵਾਲੀ ਵਾਲ-ਵਾਲ ਬਚ ਗਏ, ਪਰ ਗੱਡੀ ਨੂੰ ਨੁਕਸਾਨ ਪਹੁੰਚਿਆ। ਘਟਨਾ ਸਮੇਂ ਹਨੇਰਾ ਹੋਣ ਕਾਰਨ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।
Related