ਸਤੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਸ਼ੁਰੂ ਹੋ ਗਈ ਹੈ। ਤੇਲ ਕੰਪਨੀਆਂ ਨੇ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਧਾ ਦਿਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀ ਕੀਮਤ ’ਚ 39 ਰੁਪਏ ਦਾ ਵਾਧਾ ਹੋਇਆ ਹੈ।ਇਸ ਨਾਲ ਹੀ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਨਵੀਆਂ ਕੀਮਤਾਂ ਦੇ ਮੁਤਾਬਕ ਦਿੱਲੀ ’ਚ 19 ਕਿਲੋਗ੍ਰਾਮ ਐਲ.ਪੀ.ਜੀ. ਸਿਲੰਡਰ ਦੀ ਕੀਮਤ 1,691.50 ਰੁਪਏ ਹੋ ਗਈ ਹੈ।
ਇੰਡੀਅਨ ਆਇਲ ਕੰਪਨੀ ਦੀ ਵੈੱਬਸਾਈਟ ’ਤੇ ਦਿਤੀ ਗਈ ਜਾਣਕਾਰੀ ਮੁਤਾਬਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ’ਚ ਵਾਧਾ 1 ਸਤੰਬਰ ਤੋਂ ਲਾਗੂ ਹੋ ਗਿਆ ਹੈ।ਦਸਣਯੋਗ ਹੈ ਕਿ ਮੁੰਬਈ ’ਚ 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀ ਕੀਮਤ 1605 ਰੁਪਏ ਤੋਂ ਵਧ ਕੇ 1644 ਰੁਪਏ ਹੋ ਗਈ ਹੈ। ਕੋਲਕਾਤਾ ’ਚ ਕੀਮਤ 1764.50 ਰੁਪਏ ਤੋਂ ਵਧ ਕੇ 1802.50 ਰੁਪਏ ਹੋ ਗਈ ਹੈ, ਜਦਕਿ ਚੇਨਈ ’ਚ ਕੀਮਤ 1817 ਰੁਪਏ ਤੋਂ ਵਧ ਕੇ 1855 ਰੁਪਏ ਹੋ ਗਈ ਹੈ।