ਪਰਿਵਾਰ ’ਚ ਸੋਗ ਦੀ ਲਹਿਰ 

    ਸ਼੍ਰੀ ਮੁਕਤਸਰ ਸਾਹਿਬ(ਵਿਪਨ ਮਿੱਤਲ)- ਮਹਾਨਗਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। 25 ਨਵੰਬਰ ਨੂੰ ਪਿੰਡ ਕੋਟਭਾਈ ਤੋਂ ਅਗਵਾ ਹੋਏ ਹਰਮਨ ਸਿੰਘ 20 ਸਾਲਾ ਦਾ ਅਗਵਾਕਾਰਾਂ ਨੇ ਕਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਨੌਜਵਾਨ ਦੇ ਅਗਵਾ ਹੋਣ ਤੋਂ ਬਾਅਦ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਸੂਤਰਾਂ ਮੁਤਾਬਕ ਜਾਣਕਾਰੀ ਅਨੁਸਾਰ ਇਹ ਇੱਕ ਵੱਡੇ ਗੈਗ ਦੇ 10 ਤੋਂ ਵੱਧ ਮੈਂਬਰ ਹਨ ਜੋ ਲੋਕਾਂ ਨੂੰ ਅਗਵਾ ਕਰਕੇ ਫਿਰੌਤੀ ਮੰਗਦੇ ਹਨ।ਪੁਲਸ ਨੇ ਇਸ ਮਾਮਲੇ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੇ ਦਿਨੀਂ ਵੀ ਫਿਰੌਤੀ ਲਈ ਇੱਕ ਵਿਅਕਤੀ ਦਾ ਕਤਲ ਹੋ ਚੁੱਕਾ ਹੈ। ਅੱਜ ਸ਼੍ਰੀ ਮੁਕਤਸਰ ਸਾਹਿਬ ਪੁਲਸ ਦੇ ਐਸਐਸਪੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰ ਸਕਦੇ ਹਨ।