
Skip to content

ਚੰਡੀਗੜ੍ਹ/ਅਮਿਤ ਨੱਖਵਾਲ : ਪੰਜਾਬ ਸਰਕਾਰ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ।
ਬਾਗਬਾਨੀ ਸਕੀਮਾਂ ਤਹਿਤ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ ਦਾ 40 ਫੀਸਦੀ ਜਾਂ ਵੱਧ ਤੋਂ ਵੱਧ 14 ਹਜ਼ਾਰ ਰੁਪਏ ਪ੍ਰਤੀ ਏਕੜ ਸਬਸਿਡੀ ਵਜੋਂ ਦਿੱਤੇ ਜਾਣਗੇ।
ਸਰਕਾਰ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦਾ ਉਤਪਾਦਨ ਵਧਾਉਣਾ, ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਪੈਦਾ ਕਰਨਾ ਹੈ।
ਕਿਸਾਨਾਂ ਨੂੰ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਸਾਨ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਰਿਪੋਰਟ: ਅਮਿਤ ਨੱਖਵਾਲ
Related