ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੇ ਸਮਰਥਨ ਵਿੱਚ ਹਸਤਾਖਰ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਪਿੰਡ ਬਾਦਲ ਵਿੱਚ ਸ਼੍ਰੋਮਣੀ ਕਮੇਟੀ ਦੇ ਫਾਰਮ ’ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ।