ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ‘ਤੋਂ ਬਾਅਦ ਸਾਬਕਾ CM ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਟਿਕਟ ਮਿਲਣ ਦੀ ਖੁਸ਼ੀ ਵਿੱਚ ਚੰਨੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸਨ।
ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭਰੋਸਾ ਜਤਾਇਆ ਹੈ। ਕਾਂਗਰਸ ਨੇ ਸਾਬਕਾ CM ਚੰਨੀ ਨੂੰ ਜਲੰਧਰ ਸੀਟ ਤੋਂ ਟਿਕਟ ਦਿੱਤੀ ਹੈ। ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਦੱਸ ਦੇਈਏ ਕਿ ਚੰਨੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਉਹ 9 ਸਾਲ ਤੱਕ ਸੰਸਦ ਮੈਂਬਰ ਰਹੇ ਸਨ।