
Skip to content
ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਉਹ ਮੁਹਾਲੀ ਦੇ ਮੈਕਸ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਹਾਦਸਾ ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਸਥਿਤ ਪਿੰਡ ਟੌਂਸਾ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਅੰਗਦ ਦੀ ਹਾਲਤ ਗੰਭੀਰ ਹੈ। ਘਟਨਾ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਤੇ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਲਗਾਈ ਗਈ ਹੈ।ਸੈਣੀ ਫਾਰਚੂਨਰ ਗੱਡੀ ‘ਚ ਸਵਾਰ ਹੋ ਕੇ ਨਵਾਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਤਾਂ ਪਿੰਡ ਟੌਂਸਾ ਵਿਖੇ ਸੜਕ ‘ਤੇ ਖੜੀ ਐਂਬੂਲੈਂਸ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਮੁਹਾਲੀ ਦੇ ਮੈਕਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
Related