ਜਾਪਾਨ ਵਿਚ ਮਾਊਂਟ ਫੂਜੀ ‘ਤੇ ਇਕ ਵੱਡੇ ਟੋਏ ਦੇ ਨੇੜੇ ਤਿੰਨ ਪਰਬਤਾਰੋਹੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਰਸਤੇ ਵਿਚ ਹੀ ਬੀਮਾਰ ਹੋ ਗਿਆ ਅਤੇ ਬਾਅਦ ਵਿਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਸ਼ਿਜ਼ੂਓਕਾ ਪ੍ਰੀਫੈਕਚਰ ਪੁਲਿਸ ਵਿਭਾਗ ਨੇ ਇਹ ਜਾਣਕਾਰੀ ਦਿਤੀ ਹੈ। ਸਥਾਨਕ ਪੁਲਿਸ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕਰਨ ਅਤੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।
