
Skip to content
ਫਿਰੋਜ਼ਪੁਰ ( ਜਤਿੰਦਰ ਪਿੰਕਲ) ਮੁੱਖ-ਮੰਤਰੀ ਸ: ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰੀਆਂ ਪਹਿਲਵਾਨ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁੜੀਆਂ ਦੇ ਕੁਸ਼ਤੀ ਮੁਕਾਬਲਿਆਂ ਦੇ ਅੰਡਰ-14 ਕੁਸ਼ਤੀ ਮੁਕਾਬਲੇ ਦੇ 62 ਕਿਲੋਗ੍ਰਾਮ ਵਰਗ ਵਿੱਚ ਸਰਕਾਰੀ ਹਾਈ ਸਕੂਲ ਵਾਹਗੇ ਵਾਲ਼ਾ ਦੀ ਅਸ਼ਮੀਤ ਕੌਰ ਅਤੇ 50 ਕਿਲੋਗ੍ਰਾਮ ਵਰਗ ਵਿੱਚ ਏਕਮਪ੍ਰੀਤ ਕੌਰ ਨੇ ਪਹਿਲਾ-ਪਹਿਲਾ ਸਥਾਨ ਪ੍ਰਾਪਤ ਕਰਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਹਰਸਹਾਏ ਵਿਖੇ ਹੋਏ ਮੁੰਡਿਆਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿੱਚ ਜਤਿੰਦਰ ਸਿੰਘ ਨੇ 41 ਕਿਲੋਗ੍ਰਾਮ ਵਰਗ ਅਤੇ ਹਰਜੋਤ ਸਿੰਘ ਨੇ 52 ਕਿਲੋਗ੍ਰਾਮ ਵਰਗ ਵਿੱਚ ਪਹਿਲਾ -ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਚਮਕਾਇਆ ਹੈ।ਕੁਸ਼ਤੀ ਕੋਚ ਕਮਲਜੀਤ ਸਿੰਘ ਅਤੇ ਉਡੀਕ ਚੰਦ ਦੀ ਕੋਚਿੰਗ ਅਤੇ ਮੁੱਖ ਅਧਿਆਪਕਾ ਨੈਨਸੀ ਅਰੋੜਾ ਜੀ ਦੀ ਯੋਗ ਅਗਵਾਈ ਸਦਕਾ ਇਹਨਾਂ ਹੋਣਹਾਰ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਪਣਾ ਰਾਹ ਪੱਧਰਾ ਕੀਤਾ ਹੈ।ਸਕੂਲ ਮੁਖੀ ਸ੍ਰੀ ਮਤੀ ਨੈਨਸੀ ਅਰੋੜਾ ਨੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਕਟਰ ਸਤਿੰਦਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ ਦੇ ਮੌਕੇ ‘ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਇਸੇ ਪ੍ਰਕਾਰ ਹੀ ਖੇਡਾਂ , ਵਿਦਿਅਕ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਕੁਸ਼ਤੀ ਕੋਚ ਕਮਲਜੀਤ ਸਿੰਘ ਅਤੇ ਸ. ਸ. ਮਾਸਟਰ ਉਡੀਕ ਚੰਦ ਨੇ ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਰੰਗ ਲਿਆਈ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਵਿਦਿਆਰਥੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰ ‘ਤੇ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਚਮਕਾਉਣਗੇ। ਫ਼ਿਰੋਜ਼ਪੁਰ-3 ਦੇ ਜ਼ੋਨਲ ਸਕੱਤਰ ਸੁਖਦੇਵ ਹਾਂਡਾ ਅਤੇ ਡੀ.ਐੱਮ. ਖੇਡਾਂ ਸ਼੍ਰੀ ਅਕਸ਼ ਨੇ ਸਰਕਾਰੀ ਹਾਈ ਸਕੂਲ ਵਾਹਗੇ ਵਾਲ਼ਾ ਦੇ ਸਮੂਹ ਸਟਾਫ਼ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਸੰਦੇਸ਼ ਭੇਜਦੇ ਹੋਏ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਨੈਨਸੀ ਅਰੋੜਾ ਜੀ ਤੋਂ ਇਲਾਵਾ ਸਟਾਫ ਮੈਂਬਰਾਂ ਵਿੱਚ ਉਡੀਕ ਚੰਦ, ਕੁਲਦੀਪ ਸਿੰਘ, ਕਵਿਤਾ ਗੁਪਤਾ, ਪ੍ਰੀਤੀ ਬਾਲਾ , ਦੀਪਿਕਾ ,ਫਰਾਂਸਿਸ,ਵਿਨੈ ਸਚਦੇਵਾ,ਕਮਲ ਵਧਵਾ, ਅੰਜੂ ਬਾਲਾ, ਅਜੇ ਕੁਮਾਰ, ਛਿੰਦਰਪਾਲ ਕੌਰ ਹਾਜ਼ਰ ਸਨ।Related