
Skip to content
ਨਵਾਂਸ਼ਹਿਰ: ਨਵਾਂਸ਼ਹਿਰ ‘ਚ ਇਕ ਲੜਕੀ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਂ ‘ਤੇ 11.05 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਸੁਰਿੰਦਰ ਪਾਲ ਨੇ ਦੱਸਿਆ ਕਿ ਕਮਲਜੀਤ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਮੁਹੱਲਾ ਕਾਜੀਆਂ ਰਾਹੋਂ ਦੇ ਬਿਆਨਾਂ ‘ਤੇ ਉਸ ਨੂੰ ਕੈਨੇਡਾ ਭੇਜਣ ਦੇ ਨਾਂ ‘ਤੇ 11 ਲੱਖ 05 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।ਏਐੱਸਆਈ ਸੁਰਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਮੁਲਜ਼ਮਾਂ ਰਾਕੇਸ਼ ਰਿੱਕੀ ਮਾਲਕ ਰੁਰਕਸ਼ ਗਰੁੱਪ ਉਵਰਸੀਜ, ਰਾਹੁਲ ਬਾਂਸਲ, ਟੈਲੀਕੋਲਰ, ਕੋਮਲ ਸੀਨੀਅਰ ਕੌਂਸਲਰ ਵਾਸੀ ਐੱਸਸੀਓ 15-16 ਟੈਪ ਫਲੋਰ ਫੇਸ 1 ਮੋਹਾਲੀ ਵੱਲੋਂ ਕਮਲਜੀਤ ਕੌਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ਤੇ 11 ਲੱਖ 05 ਹਜ਼ਾਰ ਦੀ ਠੱਗੀ ਮਾਰੀ ਹੈ। ਪੁਲਿਸ ਨੇ ਕਥਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।Related