ਚੰਡੀਗੜ੍ਹ ਸ਼ਹਿਰ ‘ਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਹੋ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਸੈਕਟਰ 17 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਕੈਨੇਡਾ ਅਤੇ ਆਸਟ੍ਰੇਲੀਆ ਦਾ ਵੀਜ਼ਾ ਦਿਵਾਉਣ ਦੇ ਨਾਂ ‘ਤੇ 3 ਇਮੀਗ੍ਰੇਸ਼ਨ ਕੰਪਨੀਆਂ ਨੇ ਇਕ ਔਰਤ ਸਮੇਤ ਤਿੰਨ ਲੋਕਾਂ ਨਾਲ ਕਰੀਬ 73 ਲੱਖ ਰੁਪਏ ਦੀ ਠੱਗੀ ਮਾਰੀ। ਸੈਕਟਰ-17 ਅਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਉਕਤ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਧੋਖਾਧੜੀ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

    ਕਰਨਾਲ ਵਾਸੀ ਰਣਬੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਸਟਰੇਲੀਆ ਜਾਣ ਲਈ ਇਸ਼ਤਿਹਾਰ ਦੇਖ ਕੇ ਸੈਕਟਰ-17 ਸਥਿਤ ਵਰਲਡ ਵੀਜ਼ਾ ਐਡਵਾਈਜ਼ਰ ਇਮੀਗ੍ਰੇਸ਼ਨ ਕੰਪਨੀ ਨਾਲ ਸੰਪਰਕ ਕੀਤਾ ਸੀ। ਦਫਤਰ ‘ਚ ਖੁਸ਼ਪਾਲ ਸਿੰਘ, ਵਿਨੈ, ਅਨਮੋਲ ਤੇ ਹੋਰ ਮਿਲੇ, ਜਿਨ੍ਹਾਂ ਨੇ ਵੀਜ਼ੇ ਲਈ 11 ਲੱਖ ਰੁਪਏ ਦੀ ਮੰਗ ਕੀਤੀ। ਉਸ ਨੇ ਦਸ ਲੱਖ 99 ਹਜ਼ਾਰ 500 ਰੁਪਏ ਦਿੱਤੇ। ਇਸ ਤੋਂ ਬਾਅਦ ਕੰਪਨੀ ਨੇ ਵੀਜ਼ਾ ਨਹੀਂ ਲਗਵਾਇਆ। ਸੈਕਟਰ-17 ਥਾਣੇ ਦੀ ਪੁਲਿਸ ਨੇ ਖੁਸ਼ਪਾਲ ਸਿੰਘ, ਵਿਨੈ, ਅਨਮੋਲ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਜ਼ੀਰਕਪੁਰ ਵਾਸੀ ਬ੍ਰਹਮ ਦੱਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਸੈਕਟਰ-17 ਸਥਿਤ ਸ਼ਿਓਰ ਅਬਰੌਡ ਇਮੀਗ੍ਰੇਸ਼ਨ ਕੰਪਨੀ ਨੇ ਆਸਟ੍ਰੇਲੀਆ ਦਾ ਵਰਕ ਵੀਜ਼ਾ ਅਪਲਾਈ ਕਰਨ ਦੇ ਨਾਂ ‘ਤੇ ਵੱਖ-ਵੱਖ ਫੀਸਾਂ ਅਤੇ ਚਾਰਜਿਜ਼ ਦੇ ਨਾਂ ‘ਤੇ 48 ਲੱਖ 20 ਹਜ਼ਾਰ ਰੁਪਏ ਲਏ ਪਰ ਅਪਲਾਈ ਨਹੀਂ ਕੀਤਾ। ਜਦੋਂ ਪੈਸੇ ਵਾਪਸ ਮੰਗੇ ਤਾਂ ਕੰਪਨੀ ਡਾਇਰੈਕਟਰ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ। ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਡਾਇਰੈਕਟਰ ਮਨਪ੍ਰੀਤ ਸਿੰਘ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਕੈਨੇਡਾ ਦਾ ਵੀਜ਼ਾ ਲਗਵਾਉਣ ਲਈ ਲੁਧਿਆਣਾ ਵਾਸੀ ਪੰਕਜ ਸ਼ਰਮਾ ਨਾਲ ਸੰਪਰਕ ਕੀਤਾ ਗਿਆ। ਪੰਕਜ ਨੇ 15 ਲੱਖ ਰੁਪਏ ਮੰਗੇ। ਸ਼ਿਕਾਇਤਕਰਤਾ ਨੇ 26 ਫਰਵਰੀ 2020 ਤੋਂ 31 ਅਕਤੂਬਰ 2023 ਤੱਕ 15 ਲੱਖ ਅਤੇ ਹੋਰ ਦਸਤਾਵੇਜ਼ ਦੇ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਨੂੰ ਵੀਜ਼ਾ ਨਹੀਂ ਮਿਲਿਆ। ਜਦੋਂ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਟਾਲ-ਮਟੋਲ ਕਰਨ ਲੱਗੇ।