ਸੁਲਤਾਨਪੁਰ ਲੋਧੀ (ਵਿੱਕੀ ਸੂਰੀ): ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਪਾਸੋਂ 5 ਗ੍ਰਾਮ ਹੈਰੋਇਨ ਅਤੇ 248 ਨਸ਼ੀਲੀਆਂ ਗੋਲੀਆਂ ਸਮੇਤ ਉਕਤ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਡੀ.ਐਸ.ਪੀ ਬਬਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਆਈ ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਲੋਹੀਆਂ ਚੁੰਗੀ ਤੇ ਦੌਰਾਨੇ ਗਸ਼ਤ ਮੌਜੂਦ ਸਨ ਤਾ ਇਸੇ ਦੌਰਾਨ ਇਕ ਮੌਨੇ ਨੌਜਵਾਨ ਨੂੰ ਮੁਹੱਲਾ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਂਦੇ ਦੇਖਿਆ। ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਉਕਤ ਨੌਜਵਾਨ ਨੇ ਘਬਰਾ ਕੇ ਇੱਕ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ ਤੇ ਪਿੱਛੇ ਨੂੰ ਮੁੜ ਪਿਆ। ਪੁਲਿਸ ਪਾਰਟੀ ਨੇ ਤੁਰੰਤ ਉਸ ਨੌਜਵਾਨ ਨੂੰ ਕਾਬੂ ਕਰ ਲਿਆ। ਪੁਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਗੁਰਦੀਪ ਸਿੰਘ ਪੁੱਤਰ ਜਗਤਾਰ ਸਿੰਘ ਥਾਣਾ ਮੱਖੂ ਦੱਸਿਆ। ਲਿਫਾਫੇ ਦੀ ਤਲਾਸ਼ੀ ਲੈਣ ਤੇ ਉਸ ਵਿੱਚੋ 5 ਗ੍ਰਾਮ ਹੈਰੋਇਨ ਅਤੇ 248 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।