Skip to content
ਜਲੰਧਰ (ਵਿੱਕੀ ਸੂਰੀ) : ਜਲੰਧਰ ਦੇ ਵੈਸਟ ਹਲਕੇ ਵਿੱਚ ਪੈਂਦੇ ਬੀ ਟੀ ਕਲੋਨੀ ਦੇ ਸਾਹਮਣੇ ਜੂਏ ਦਾ ਕਾਰੋਬਾਰ ਪੂਰੇ ਧੜੱਲੇ ਨਾਲ ਚੱਲ ਰਿਹਾ ਹੈ। ਏਥੇ ਭਾਰਗੋ ਕੈਂਪ ਦੀ ਪੁਲਿਸ ਪ੍ਰਸ਼ਾਸਨ ਇਸ ਵਿਰੁੱਧ ਸ਼ਿਕੰਜਾ ਕਸਣ ਵਿਚ ਨਾਕਾਮ ਸਾਬਿਤ ਹੁੰਦੀ ਨਜ਼ਰ ਆ ਰਹੀ ਹੈ। ਗੱਲ ਕੀਤੀ ਜਾਵੇ ਤਾਂ ਇਸ ਧੰਦੇ ਨਾਲ ਜੁੜੇ ਕਈ ਲੋਕ ਇੱਥੇ ਜੂਏ ਦਾ ਮੋਟਾ ਕਾਰੋਬਾਰ ਕਰਕੇ ਮੋਟਾ ਮੁਨਾਫਾ ਕਮਾ ਰਹੇ ਹਨ। ਪਰ ਜੇਕਰ ਗੱਲ ਕੀਤੀ ਜਾਵੇ ਤਾਂ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਇਸ ਨੂੰ ਨੱਥ ਪਾਉਣ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ।
ਇਸ ਸਬੰਧੀ ਇਲਾਕਾ ਵਾਸੀਆਂ ਨੇ ਆਪਣਾ ਨਾਮ ਗੁਪਤ ਰੱਖ ਕੇ ਦੱਸਿਆ ਕਿ ਕਈ ਪੁਲਿਸ ਪ੍ਰਸ਼ਾਸਨ ਦੀਆਂ ਕਾਲੀਆਂ ਭੇਡਾਂ ਇਹਨਾਂ ਜੂਆ ਅਤੇ ਫਰਜ਼ੀ ਪੱਤਰਕਾਰਾਂ ਨਾਲ ਮਿਲ ਕੇ ਉੱਥੇ ਜੂਏ ਦਾ ਮੋਟਾ ਕਾਰੋਬਾਰ ਕਰ ਰਹੇ ਹਨ। ਜਿਸ ਕਾਰਨ ਦਿਨ ਪ੍ਰਤੀ ਦਿਨ ਇਹ ਧੰਦਾ ਇਲਾਕੇ ਅੰਦਰ ਪੂਰੇ ਧੜੱਲੇ ਨਾਲ ਚੱਲ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਸਿਰਫ ਇਸ ਨੂੰ ਨੱਥ ਪਾਉਣ ਦੇ ਵਾਅਦੇ ਕਰਦਾ ਹੀ ਨਜ਼ਰ ਆ ਰਿਹਾ ਹੈ। ਹੁਣ ਦੇਖਣਾ ਇਹ ਹੋਏਗਾ ਕਿ ਭਾਰਗੋ ਕੈਂਪ ਦੇ SHO ਕੀ ਕਾਰਵਾਈ ਕਰਨਗੇ।
Related