ਬਟਾਲਾ : ਬਟਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਗੈਂਗਸਟਾਰ ਜੱਗੂ ਭਗਵਾਨਪੁਰੀਏ ਦੀ ਮਾਤਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। । ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਏ ਦੀ ਮਾਂ ਹਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨਪੁਰ ਉੱਪਰ ਕਾਦੀਆਂ ਰੋਡ ‘ਤੇ ਪ੍ਰਭਸਿਮਰਨ ਹਸਪਤਾਲ ਦੇ ਸਾਹਮਣੇ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਇਕ ਹੋਰ ਵਿਅਕਤੀ ਕਰਨਬੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭੀਖੋਵਾਲ ਵੀ ਮੌਜੂਦ ਸੀ, ਜਿਸ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ।ਬਟਾਲਾ ਪੁਲਿਸ ਦੇ ਡੀ.ਐਸ.ਪੀ. ਸਿਟੀ ਪਰਮਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਅਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇੱਕ ਨੌਜਵਾਨ ਮਰਿਆ ਪਿਆ ਸੀ, ਇੱਕ ਹੋਰ ਔਰਤ ਗੰਭੀਰ ਜ਼ਖ਼ਮੀ ਸੀ ਜਿਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਪਰ ਉਸ ਦੀ ਵੀ ਉੱਥੇ ਮੌਤ ਹੋ ਗਈ।