ਕਪੂਰਥਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 12 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਵਿਦੇਸ਼ੀ ਨੰਬਰਾਂ ਤੋਂ ਕਾਲਿੰਗ ਕਰਕੇ ਇੱਕ ਵਪਾਰੀ ਪਾਸੋਂ 2 ਕਰੋੜ ਦੀ ਫਿਰੌਤੀ ਮੰਗੀ ਸੀ।
ਜਿਸ ਤੋਂ ਬਾਅਦ ਪੀੜਿਤ ਵਪਾਰੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਕਪੂਰਥਲਾ ਪੁਲਿਸ ਵਲੋਂ ਜਾਂਚ ਆਰੰਭ ਦਿੱਤੀ ਗਈ। ਇਹ ਗਿਰੋਹ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਦਾ ਸੀ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਤੇ 26 ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਅਨੁਸਾਰ ਇਹ ਗੈਂਗ ਬੜੇ ਯੋਜਨਾਬੱਧ ਢੰਗ ਨਾਲ ਕੰਮ ਕਰਦਾ ਸੀ ਅਤੇ ਇਸ ਗਿਰੋਹ ਦੇ ਮੈਂਬਰ ਇਕ ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਹਰ ਮੈਂਬਰ ਦਾ ਆਪਣਾ ਇਕ ਰੋਲ ਹੁੰਦਾ ਸੀ ਜਿਸ ਦੇ ਤਹਿਤ ਕਿਸ ਨੇ ਰੇਕੀ ਕਰਨੀ, ਕਿਸ ਨੇ ਮੋਟਸਾਈਕਲ ਲਿਆਉਣਾ, ਕਿਸ ਨੇ ਗੋਲੀ ਚਲਾਉਣੀ, ਕਿਸ ਨੇ ਗੋਲੀ ਚਲਾਉਣ ਦੀ ਵਾਰਦਾਤ ਦੀ ਵੀਡਿਉ ਬਣਾਉਣੀ, ਇਹ ਸਭ ਫਿਕਸ ਹੁੰਦਾ ਸੀ। ਵੀਡਿਉ ਨੂੰ ਇਕ ਸਬੂਤ ਦੇ ਤੌਰ ਉਤੇ ਬਣਾਇਆ ਜਾਂਦਾ ਸੀ। ਉਸ ਤੋਂ ਬਾਅਦ ਹੀ ਹਰ ਕਿਸੇ ਨੂੰ ਉਸ ਦੇ ਰੋਲ ਅਨੁਸਾਰ ਪੈਸੇ ਦਿੱਤੇ ਜਾਂਦੇ ਸਨ।