ਚੰਡੀਗੜ੍ਹ :- ਮੱਧ ਪੂਰਬ ਵਿੱਚ ਚੱਲ ਰਹੇ ਤਣਾਅਪੂਰਨ ਹਾਲਾਤਾਂ ਦਾ ਪ੍ਰਭਾਵ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਰਸੋਈ ਗੈਸ ਦੀ ਸਪਲਾਈ ਵਿੱਚ ਆਈ ਰੁਕਾਵਟ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨ ਪਹਿਲਾਂ ਤੱਕ ਕੇਵਲ ਵਪਾਰਕ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਈ ਸੀ, ਪਰ ਹੁਣ ਘਰੇਲੂ ਗੈਸ ਦੀ ਉਪਲਬਧਤਾ ਵੀ ਘੱਟ ਹੋ ਗਈ ਹੈ, ਜਿਸ ਕਾਰਨ ਕਈ ਸ਼ਹਿਰਾਂ ਵਿੱਚ ਲੋਕ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਨਜ਼ਰ ਆ ਰਹੇ ਹਨ।