Skip to content
ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸ ਲੱਗੀ ਜਦੋਂ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਥਾਣਾ ਘਰਿੰਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ 01 ਕਿਲੋ 800 ਗ੍ਰਾਮ ਹੈਰੋਇਨ ਅਤੇ ਇੱਕ ਮੋਟਰ ਸਾਈਕਲ ਬਰਾਮਦ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਫੜੇ ਗਏ ਵਿਅਕਤੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਿੱਟੂ ਵਜੋਂ ਹੋਈ ਹੈ। ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਨਸ਼ਾ ਤਸਕਰ ਨੂੰ ਰੰਗੇ ਹੱਥੀਂ ਫੜਿਆ। ਉਸ ਕੋਲੋਂ ਬਰਾਮਦ ਕੀਤੀ ਮੋਟਰਸਾਈਕਲ PB02-DB-8403 ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਇਸ ਸੰਬੰਧੀ ਥਾਣਾ ਘਰਿੰਡਾ ਪੁਲਿਸ ਵਲੋ ਮੁਕੱਦਮਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਗ੍ਰਿਫ਼ਤਾਰ ਸ਼ਖ਼ਸ ਦੇ ਸਾਥੀਆਂ ਅਤੇ ਬੈਕਗ੍ਰਾਊਂਡ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹੋਰ ਕਿਸੇ ਵੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ
Related