ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ ‘ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਲੋਨੀ ਨੇੜੇ ਚੰਡੀਗੜ੍ਹ ਰੋਡ ਵੀ ਜਾਮ ਕਰ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੜਕ ਤੋਂ ਪਾਸੇ ਕੀਤਾ।

    ਵਿਦਿਆਰਥੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਮੈਡਮ ਵਿਚ ਭੂਤ ਆਉਂਦੀ ਹੈ, ਜੋ ਬਿਨਾਂ ਸੋਚੇ ਸਮਝੇ ਬੱਚਿਆਂ ਨੂੰ ਡੰਡਿਆਂ ਨਾਲ ਕੁੱਟਦੇ ਹਨ। ਜਾਣਕਾਰੀ ਦਿੰਦੇ ਹੋਏ ਵਿਦਿਆਰਥੀ ਆਯੂਸ਼ ਨੇ ਦੱਸਿਆ ਕਿ ਅਸੀਂ ਇੱਕ ਕਿਤਾਬ ਲੈ ਕੇ ਪੜ੍ਹ ਰਹੇ ਸੀ। ਅਚਾਨਕ ਮੈਡਮ ਨੇ ਸਾਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਕਲਾਸ ਦੇ ਬਾਹਰ ਖੜ੍ਹੇ ਸੀ। ਇਸ ਦੌਰਾਨ ਮੈਡਮ ਕਮਲਜੀਤ ਨੇ ਅਕਾਸ਼ਦੀਪ ਅਤੇ ਮੈਨੂੰ ਡੰਡਿਆਂ ਨਾਲ ਕੁੱਟਿਆ।ਅਧਿਆਪਕ ਨੇ ਬਿਨਾਂ ਕਿਸੇ ਕਾਰਨ ਬੱਚਿਆਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਸਕੂਲ ਦੀ ਹੈੱਡ ਮੈਡਮ ਨੇ ਆ ਕੇ ਬੱਚਿਆਂ ਨੂੰ ਬਚਾਇਆ।ਇਸ ਸਬੰਧੀ ਸਿੱਖਿਆ ਵਿਭਾਗ ਤੋਂ ਡੀ.ਓ ਐਲੀਮੈਂਟਰੀ ਰਵਿੰਦਰ ਕੌਰ ਨੇ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕੁੱਟਣਾ ਗਲਤ ਹੈ। ਅਧਿਆਪਕ ਦੀ ਮੈਡੀਕਲ ਜਾਂਚ ਕਰਵਾਉਣ ਲਈ ਵਿਭਾਗ ਨੂੰ ਪੱਤਰ ਲਿਖਿਆ ਜਾਵੇਗਾ। ਉਹ ਮਾਨਸਿਕ ਤੌਰ ‘ਤੇ ਬਿਮਾਰ ਹੋ ਸਕਦੇ ਹਨ। ਮਾਮਲੇ ਦੀ ਜਾਂਚ ਕਰਕੇ ਅਧਿਆਪਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

    FINANCE COMPANY ਨੂੰ ਕੰਮ ਕਰਨ
    ਲਈ ਲੜਕੇ / ਲੜਕੀ ਦੀ ਜਰੂਰਤ ਹੈ | 

    QUALIFICATION – MATRIC / +2
    FEMALE PROFILE (OFFICE WORK+ CALLING)
    MALE PROFILE (COLLECTION)
    M:9888000373