
Skip to content

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ’ਤੇ ਫਾਇਰਿੰਗ, ਇਲਾਕੇ ’ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ’ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।
ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ ਅਤੇ ਮੌਕੇ ਤੋਂ ਇੱਕ ਰੌਂਦ ਵੀ ਬਰਾਮਦ ਹੋਇਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਘਰ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ। ਹਾਲਾਂਕਿ ਗੋਲੀ ਚੱਲਣ ਦੀ ਆਵਾਜ਼ ਸੀਸੀਟੀਵੀ ਰਿਕਾਰਡਿੰਗ ਵਿੱਚ ਕੈਦ ਹੋਣ ਦੀ ਗੱਲ ਸਾਹਮਣੇ ਆਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਛਾਣਬੀਣ ਕੀਤੀ ਜਾ ਰਹੀ ਹੈ, ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੱਕ ਪਹੁੰਚਣ ਲਈ ਯਤਨ ਜਾਰੀ ਹਨ। ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।

Related