
Skip to content
ਜਲੰਧਰ (ਸੁਰਿੰਦਰ ਸ਼ਰਮਾ) : ਦੁਨੀਆ ਅੱਜ ਇਕ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ, ਜਿਸ ਨੂੰ ਆਲਮੀ ਤਪਸ਼ (ਗਲੋਬਲ ਵਾਰਮਿੰਗ) ਕਿਹਾ ਜਾਂਦਾ ਹੈ। ਧਰਤੀ ਦਾ ਤਾਪਮਾਨ ਹਰ ਸਾਲ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਮੌਸਮੀ ਤਬਦੀਲੀਆਂ ਤੇਜ਼ੀ ਨਾਲ ਸਾਹਮਣੇ ਆ ਰਹੀਆਂ ਹਨ। ਬੇਤਹਾਸ਼ਾ ਗਰਮੀ, ਸੁੱਕਾ, ਬੇਮੌਸਮੀ ਮੀਂਹ, ਤੂਫ਼ਾਨ ਅਤੇ ਹੋਰ ਕੁਦਰਤੀ ਆਫ਼ਤਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਾ ਸਿੱਧਾ ਅਸਰ ਮਨੁੱਖੀ ਜੀਵਨ, ਖੇਤੀਬਾੜੀ ਅਤੇ ਕੁਦਰਤੀ ਵਾਤਾਵਰਨ ‘ਤੇ ਪੈ ਰਿਹਾ ਹੈ।ਵਿਗਿਆਨੀਆਂ ਦੇ ਅਨੁਸਾਰ ਉਦਯੋਗਿਕ ਵਿਕਾਸ, ਵਾਹਨਾਂ ਤੋਂ ਨਿਕਲਣ ਵਾਲਾ ਧੂੰਆ, ਜੰਗਲਾਂ ਦੀ ਬੇਤਹਾਸ਼ਾ ਕਟਾਈ ਅਤੇ ਤੇਲ-ਗੈਸ ਵਰਗੇ ਫੌਸਿਲ ਫਿਊਲ ਦੀ ਵਧ ਰਹੀ ਵਰਤੋਂ ਆਲਮੀ ਤਪਸ਼ ਦੇ ਮੁੱਖ ਕਾਰਨ ਹਨ। ਇਸ ਕਾਰਨ ਵਾਤਾਵਰਨ ਵਿੱਚ ਕਾਰਬਨ ਡਾਇਆਕਸਾਈਡ ਅਤੇ ਹੋਰ ਹਾਨੀਕਾਰਕ ਗੈਸਾਂ ਦੀ ਮਾਤਰਾ ਵਧ ਰਹੀ ਹੈ, ਜੋ ਧਰਤੀ ਦੇ ਤਾਪਮਾਨ ਨੂੰ ਤੇਜ਼ੀ ਨਾਲ ਉੱਪਰ ਲੈ ਜਾ ਰਹੀਆਂ ਹਨ।ਸਮਾਜ ਸੇਵੀ ਅਤੇ ਪੰਜਾਬ ਰਾਜ ਪਿਛੜਾ ਕਮਿਸ਼ਨ ਦੇ ਸਾਬਕਾ ਮੈਂਬਰ ਲੱਖਾ ਸਿੰਘ ਨੇ ਕਿਹਾ ਕਿ ਜੇਕਰ ਇਹ ਹਾਲਾਤ ਇੰਝ ਹੀ ਜਾਰੀ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਕਮੀ, ਫਸਲਾਂ ਦੀ ਪੈਦਾਵਾਰ ਵਿੱਚ ਘਾਟਾ ਅਤੇ ਕਈ ਕਿਸਮਾਂ ਦੇ ਜੀਵ-ਜੰਤੂਆਂ ਦੇ ਨਾਸ ਹੋਣ ਦਾ ਖਤਰਾ ਪੈਦਾ ਹੋ ਸਕਦਾ ਹੈ। ਉਹਨਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਸਰਕਾਰਾਂ ਦੇ ਹੱਥ ਵਿੱਚ ਨਹੀਂ ਹੈ, ਸਗੋਂ ਹਰ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਏ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ, ਪ੍ਰਦੂਸ਼ਣ ਨੂੰ ਘਟਾਉਣ, ਪਾਣੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਵਰਗੇ ਕਦਮ ਬਹੁਤ ਜ਼ਰੂਰੀ ਹਨ। ਜੇਕਰ ਅਸੀਂ ਅੱਜ ਤੋਂ ਹੀ ਸਾਵਧਾਨੀ ਨਾ ਵਰਤੀ ਤਾਂ ਆਉਣ ਵਾਲੀਆਂ ਪੀੜੀਆਂ ਲਈ ਧਰਤੀ ਉੱਤੇ ਜੀਵਨ ਮੁਸ਼ਕਲ ਹੋ ਸਕਦਾ ਹੈ।ਲੱਖਾ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਰਕਾਰਾਂ ਅਤੇ ਆਮ ਲੋਕ ਮਿਲ ਕੇ ਆਲਮੀ ਤਪਸ਼ ਨੂੰ ਰੋਕਣ ਲਈ ਗੰਭੀਰ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ, ਤਾਂ ਜੋ ਭਵਿੱਖ ਦੀਆਂ ਪੀੜੀਆਂ ਨੂੰ ਇੱਕ ਸੁਰੱਖਿਅਤ, ਸਾਫ਼-ਸੁਥਰਾ ਅਤੇ ਹਰਾ-ਭਰਾ ਵਾਤਾਵਰਨ ਮਿਲ ਸਕੇ।Related