Skip to content
ਪੰਜਾਬ ਦੇ ਸਕੂਲਾਂ ਵਿਚ ਭਲਕੇ 24 ਦਸੰਬਰ ਤੋਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ।
ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਢ ਦੇ ਵਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਹੈ।
Related