
Skip to content
ਖੁਸ਼ਖਬਰੀ ! ਪੰਜਾਬ ‘ਚ ‘ਮੇਰਾ ਘਰ, ਮੇਰਾ ਮਾਣ’ ਸਕੀਮ ਦਾ ਆਗਾਜ਼, ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ ‘ਤੇ ਮਿਲੇਗਾ ਮਾਲਕਾਣਾ ਹੱਕਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਤਰਨਤਾਰਨ ਜ਼ਿਲ੍ਹੇ ਤੋਂ ‘ਮੇਰਾ ਘਰ, ਮੇਰਾ ਮਾਣ’ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ, ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨਤਾਰਨ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨਤਾਰਨ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨਤਾਰਨ ਤੋਂ ਸ਼ੁਰੂ ਹੋਈ ਇਹ ਮੇਰਾ ਘਰ, ਮੇਰਾ ਮਾਣ ਮੁਹਿੰਮ ਸੂਬੇ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਰਾਜ ਵਿਚ ਮਿਸ਼ਨ ਮੋਡ ’ਚ ਲਾਗੂ ਕੀਤਾ ਜਾ ਰਿਹਾ ਹੈ, ਇਹ ਸਕੀਮ ਦਸੰਬਰ 2026 ਤੱਕ ਰਾਜ ਭਰ ਵਿਚ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਘਰ, ਮੇਰਾ ਮਾਣ ਸਕੀਮ ਆਬਾਦੀ ਦੇਹ ਦੇ ਖੇਤਰ, ਜਿਸ ਨੂੰ ਅਸੀਂ ਲਾਲ ਲਕੀਰ ਦੇ ਨਾਂ ਨਾਲ ਜਾਣਦੇ ਹਾਂ, ਵਿਚ ਰਹਿ ਰਹੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨਤਾਰਨ ਤੋਂ ਸ਼ੁਰੂ ਹੋਈ ਇਹ ਮੇਰਾ ਘਰ, ਮੇਰਾ ਮਾਣ ਮੁਹਿੰਮ ਸੂਬੇ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਰਾਜ ਵਿਚ ਮਿਸ਼ਨ ਮੋਡ ’ਚ ਲਾਗੂ ਕੀਤਾ ਜਾ ਰਿਹਾ ਹੈ, ਇਹ ਸਕੀਮ ਦਸੰਬਰ 2026 ਤੱਕ ਰਾਜ ਭਰ ਵਿਚ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਘਰ, ਮੇਰਾ ਮਾਣ ਸਕੀਮ ਆਬਾਦੀ ਦੇਹ ਦੇ ਖੇਤਰ, ਜਿਸ ਨੂੰ ਅਸੀਂ ਲਾਲ ਲਕੀਰ ਦੇ ਨਾਂ ਨਾਲ ਜਾਣਦੇ ਹਾਂ, ਵਿਚ ਰਹਿ ਰਹੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਰਾਜ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਰਾਜ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰਾ ਮਾਣ’ ਸਕੀਮ ਰਾਹੀਂ ਰਾਜ ਦੇ ਹਜ਼ਾਰਾਂ ਪਰਿਵਾਰਾਂ ਤੇ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ।ਇਸ ਮੌਕੇ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਨੇ ਇਸ ਸਕੀਮ ਨੂੰ ਤਰਨਤਾਰਨ ਹਲਕੇ ਤੋਂ ਵੱਡੇ ਪਾਇਲਟ ਪ੍ਰੋਜੈਕਟ ਮੇਰਾ ਘਰ ਮੇਰਾ ਮਾਣ ਦੀ ਸ਼ੁਰੂਆਤ ਕਰ ਕੇ ਮਾਝੇ ਨੂੰ ਵੱਡਾ ਮਾਣ-ਸਨਮਾਨ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕਾਰਜ ਵੀ ਤਰਨਤਾਰਨ ਤੋਂ ਆਰੰਭ ਕੀਤਾ ਗਿਆ। ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ‘ਮੇਰਾ ਘਰ, ਮੇਰਾ ਮਾਣ’ ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ। Related