ਫ਼ਰੀਦਕੋਟ 22 ਮਈ(ਵਿਪਨ ਮਿੱਤਲ): -ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਭਾਣਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਭਾਣਾ ਦੇ 40 ਵਿਦਿਆਰਥੀਆਂ ਨੇ ਦਸਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਦਿੱਤੀ। ਸਾਰੇ ਵਿਦਿਆਰਥੀ ਪਾਸ ਰਹੇ ਨਤੀਜਾ 100 ਪ੍ਰਤੀਸ਼ਤ ਰਿਹਾ ਕੋਈ ਵੀ ਵਿਦਿਆਰਥੀ ਫੇਲ ਨਹੀਂ ਹੋਇਆ।34 ਵਿਦਿਆਰਥੀ ਫਸਟ ਡਵੀਜ਼ਨ ਨਾਲ ਪਾਸ ਹੋਏ ਅਤੇ 6 ਵਿਦਿਆਰਥੀ ਸੈਕਿੰਡ ਡਵੀਜ਼ਨ ਵਿੱਚ ਪਾਸ ਹੋਏ।ਜਿੰਨ੍ਹਾ ਵਿੱਚੋ 6 ਵਿਦਿਆਰਥੀ 75 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਾਸ ਹੋਏ।ਸਕੂਲ ਦੀ ਮੈਰਿਟ ਸੂਚੀ ਵਿੱਚ ਰਾਜਵੀਰ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ,ਕੋਮਲ ਪ੍ਰੀਤ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ,ਗੁਰਕਿਰਨ ਕੌਰ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਇਹਨਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।