ਫਿਰੋਜਪੁਰ ( ਜਤਿੰਦਰ ਪਿੰਕਲ )
ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋ ਹਰ ਜਿਲੇ ਚੋ ਉੱਤਮ ਸਕੂਲਾਂ ਦੀ ਕੀਤੀ ਚੋਣ ਵਿੱਚ ਸਰਕਾਰੀ ਮਿਡਲ ਸਕੂਲ ਢੀਂਡਸਾ ਵੀ ਚੁਣਿਆ ਗਿਆ ਹੈ। ਸਕੂਲ ਇੰਚਾਰਜ ਅਮਰਿੰਦਰ ਕੌਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਤੋਂ ਇਹ ਅਵਾਰਡ ਪ੍ਰਾਪਤ ਕੀਤਾ ਹੈ ਜਿਸ ਤਹਿਤ ਸਕੂਲ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਾਪਤ ਹੋਵੇਗੀ | ਸਕੂਲ ਇੰਚਾਰਜ ਅਮਰਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਚੋਣ ਵੱਖ-ਵੱਖ ਮਾਪਦੰਡਾਂ ਜਿਵੇਂ ਕਿ ਵਿਦਿਆਰਥੀਆਂ ਦੀ ਗਿਣਤੀ, ਵਿਦਿਆਰਥੀਆਂ ਦੀ ਅਕਾਦਮਿਕ ਅਤੇ ਸਹਿ ਅਕਾਦਮਿਕ ਕਾਰਗੁਜ਼ਾਰੀ ਸਕੂਲ ਦਾ ਬੁਨਿਆਦੀ ਢਾਂਚਾ ਅਤੇ ਕਮਿਊਨਿਟੀ ਭਾਗੀਦਾਰੀ ਦੇ ਅਧਾਰ ‘ਤੇ ਕੀਤੀ ਗਈ ਹੈ | ਐਵਾਰਡ ਹਾਸਿਲ ਕਰਨ ਤੋਂ ਬਾਅਦ ਸਕੂਲ ਪਹੁੰਚਣ ਤੇ ਸਮੂਹ ਸਟਾਫ ਵੱਲੋ ਸਕੂਲ ਮੁਖੀ ਦਾ ਭਰਵਾਂ ਸਵਾਗਤ ਕੀਤਾ ਗਿਆ । ਉਹਨਾਂ ਕਿਹਾ ਕਿ ਸਕੂਲ ਨੂੰ ਇਹ ਮਾਣ ਸਕੂਲ ਦੇ ਸਮੂਹ ਸਟਾਫ ਹਰਪ੍ਰੀਤ ਕੌਰ, ਗੁਰਪ੍ਰੀਤ ,ਪਰਮਿੰਦਰਜੀਤ ਕੌਰ ਦੀ ਮਿਹਨਤ ,ਪਿੰਡ ਦੇ ਪੰਤਵੰਤੇ ਡਾਕਟਰ ਬਲਵਿੰਦਰ ਸਿੰਘ ਗਿੱਲ ,ਲਖਵਿੰਦਰ ਸਿੰਘ , ਸਰਪੰਚ ਕੁਲਦੀਪ ਸਿੰਘ , ਸਕੂਲ ਚੈਅਰਮੈਨ ਰਣਜੀਤ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਦੇਸਹਿਯੋਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਮੁਨੀਲਾ ਅਰੋੜਾ, ਉੱਪ ਜਿੱਲਾ ਸਿੱਖਿਆ ਅਫਸਰ ਡਾਕਟਰ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਰੁਪਿੰਦਰ ਕੌਰ ਬਲਾਕ ਨੋਡਲ ਅਫਸਰ ਦੇ ਸਮੇ ਸਮੇ ਯੋਗ ਅਗਵਾਈ ਸਦਕਾ ਮਿਲਿਆ ਹੈ ਸਕੂਲ ਮੁਖੀ ਅਤੇ ਸਮੂਹ ਸਟਾਫ ਨੇ ਪਿੰਡ ਵਾਸੀਆਂ ਨੂੰ ਯਕੀਨ ਦਵਾਇਆ ਕਿ ਉਹ ਅੱਗੇ ਤੋਂ ਹੋਰ ਵੀ ਜ਼ਿਆਦਾ ਮਿਹਨਤ ਕਰਨਗੇ ਅਤੇ ਸਕੂਲ ਨੂੰ ਬੁਲੰਦੀਆਂ ਤੱਕ ਲੈ ਕੇ ਜਾਣਗੇ |ਅਤੇ ਮਿਲਣ ਵਾਲੀ ਪੰਜ ਲੱਖ ਰੁਪਏ ਦੀ ਗ੍ਰਾਟ ਨਗਰ ਦੇ ਸਹਿਯੋਗ ਨਾਲ ਸਕੂਲ ਦੀ ਬਿਹਤਰੀ ਤੇ ਲਗਾਉਣਗੇ ।ਫੋਟੋ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋ ਉੱਤਮ ਸਕੂਲ ਐਵਾਰਡ ਪ੍ਰਾਪਤ ਕਰਦੇ ਹੋਏ ਸਰਕਾਰੀ ਮਿਡਲ ਸਕੂਲ ਢੀਡਸਾ ਦੇ ਇੰਚਾਰਜ ਅਮਰਿੰਦਰ ਕੌਰ

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]