ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਆਈ ਹੈ। ਦਰਅਸਲ, ਕੇਂਦਰ ਸਰਕਾਰ ਜਲਦ ਹੀ ਡੀਏ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ। ਕੇਂਦਰ ਸਰਕਾਰ ਹਰ 6 ਮਹੀਨੇ ਬਾਅਦ ਆਪਣੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ (ਡੀਏ) ਵਧਾਉਂਦੀ ਹੈ। 6 ਮਹੀਨੇ ਪੂਰੇ ਹੋਣ ਤੋਂ ਬਾਅਦ ਇਕ ਵਾਰ ਫਿਰ ਕੇਂਦਰੀ ਕਰਮਚਾਰੀਆਂ ਦੀਆਂ ਉਮੀਦਾਂ ਵਧ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਸਰਕਾਰ ਜਲਦ ਹੀ ਕੋਈ ਫੈਸਲਾ ਲੈ ਸਕਦੀ ਹੈ।ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਦੀ ਮੋਦੀ ਸਰਕਾਰ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ‘ਤੇ ਸਤੰਬਰ ਦੇ ਪਹਿਲੇ ਹਫਤੇ ‘ਚ ਡੀਏ ਦੇ ਅਗਲੇ ਵਾਧੇ ਦਾ ਐਲਾਨ ਕਰ ਸਕਦੀ ਹੈ। ਦੱਸ ਦਈਏ ਕਿ ਇਸ ਸਾਲ ਦੇ ਸ਼ੁਰੂ ‘ਚ ਮਾਰਚ ‘ਚ ਸਰਕਾਰ ਨੇ 7ਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ‘ਤੇ ਡੀਏ ‘ਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ। ਜਿਸ ਨੂੰ ਜਨਵਰੀ 2024 ਤੋਂ ਲਾਗੂ ਕੀਤਾ ਗਿਆ ਸੀ, ਜਿਸ ਕਾਰਨ ਡੀ.ਏ ਨੂੰ ਬੇਸਿਕ ਤਨਖਾਹ ਦਾ 50 ਫੀਸਦੀ ਤੱਕ ਵਧਾ ਦਿੱਤਾ ਗਿਆ ਸੀ।

     ਕਦੋਂ ਵਧਾਇਆ ਜਾਂਦਾ ਹੈ DA ?

    ਕੇਂਦਰ ਸਰਕਾਰ ਹਰ ਸਾਲ ਦੋ ਵਾਰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਸੋਧ ਕਰਦੀ ਹੈ, ਜੋ ਕਿ 1 ਜਨਵਰੀ ਅਤੇ 1 ਜੁਲਾਈ ਤੋਂ ਲਾਗੂ ਹੁੰਦੇ ਹਨ, ਹਾਲਾਂਕਿ ਸੋਧ ਦਾ ਐਲਾਨ ਆਮ ਤੌਰ ‘ਤੇ ਮਾਰਚ ਅਤੇ ਸਤੰਬਰ-ਅਕਤੂਬਰ ਵਿੱਚ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਮਾਰਚ 2024 ‘ਚ ਕੇਂਦਰੀ ਕਰਮਚਾਰੀਆਂ ਦੇ ਡੀਏ ‘ਚ 4 ਫੀਸਦੀ ਦਾ ਵਾਧਾ ਕੀਤਾ ਗਿਆ ਸੀ, ਜਿਸ ਨੂੰ 1 ਜਨਵਰੀ 2024 ਤੋਂ ਲਾਗੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੇਸ਼ ਭਰ ਦੇ ਸਾਰੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ 50 ਫੀਸਦੀ ਮਹਿੰਗਾਈ ਭੱਤਾ ਮਿਲਣ ਲੱਗਾ ਹੈ।

    ਡੀਏ ਵਿੱਚ 3 ਫੀਸਦੀ ਵਾਧੇ ਦੀ ਉਮੀਦ 

    ਇਸ ਵਾਰ ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਦਾ ਐਲਾਨ ਸਤੰਬਰ ਤੋਂ ਪਹਿਲਾਂ ਹੋ ਸਕਦਾ ਹੈ ਪਰ ਇਸ ਨੂੰ ਜੁਲਾਈ 2024 ਤੋਂ ਹੀ ਲਾਗੂ ਕੀਤਾ ਜਾਵੇਗਾ। ਵਿਚਕਾਰਲੇ ਮਹੀਨਿਆਂ ਦਾ ਭੁਗਤਾਨ ਬਕਾਇਆ ਹੋਵੇਗਾ। 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਕੇਂਦਰੀ ਕਰਮਚਾਰੀਆਂ ਲਈ ਜਨਵਰੀ ਤੋਂ ਜੂਨ 2024 ਤੱਕ AICPI ਨੰਬਰਸ ਮਹਿੰਗਾਈ ਭੱਤੇ ਦਾ ਫੈਸਲਾ ਕਰਨਗੇ।

    ਮਹਿੰਗਾਈ ਭੱਤਾ 53.36 ਫੀਸਦੀ ‘ਤੇ ਪਹੁੰਚ ਗਿਆ ਹੈ, ਇਸ ਲਈ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਹਿੰਗਾਈ ਭੱਤਾ 53 ਫੀਸਦੀ ਹੋ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਗਾਮੀ ਡੀਏ ਵਿਚ ਘੱਟੋ-ਘੱਟ 3 ਫੀਸਦੀ ਵਾਧਾ ਹੋਵੇਗਾ, ਜਿਸ ਨਾਲ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੋਵਾਂ ਨੂੰ ਫਾਇਦਾ ਹੋਵੇਗਾ।

    FINANCE COMPANY ਨੂੰ ਕੰਮ ਕਰਨ
    ਲਈ ਲੜਕੇ / ਲੜਕੀ ਦੀ ਜਰੂਰਤ ਹੈ | 

    QUALIFICATION – MATRIC / +2
    FEMALE PROFILE (OFFICE WORK+ CALLING)
    MALE PROFILE (COLLECTION)
    M:9888000373