ਹਰਿਆਣਾ ਦੇ ਸਰਕਾਰੀ ਵਿਭਾਗਾਂ ਨਾਲ ਜੁੜੇ ਕਰਮਚਾਰੀਆਂ ਲਈ ਵੱਡੀ ਖਬਰ ਹੈ। ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੱਡਾ ਐਲਾਨ ਕੀਤਾ ਹੈ, ਜਿਸ ਤਹਿਤ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ‘ਚ ਭਰਤੀ ਮੁਲਾਜ਼ਮਾਂ ਦੇ ਤਨਖਾਹ ਸਕੇਲ ‘ਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਹਰਿਆਣਾ ਕੌਂਸਲ ਰੋਜ਼ਗਾਰ ਨਿਗਮ ਵਿੱਚ ਪਾਰਟ-1, ਪਾਰਟ-2, ਪਾਰਟ -3 ਦੇ ਭਰਤੀ ਕਰਮਚਾਰੀਆਂ ਦੇ ਤਨਖਾਹ ਸਕੇਲ ਵਿੱਚ ਵਾਧਾ ਕੀਤਾ ਗਿਆ ਹੈ।ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਵਿੱਚ ਨਿਗਮ ਵਿੱਚ ਭਰਤੀ ਮੁਲਾਜ਼ਮਾਂ ਦੇ ਤਨਖਾਹ ਸਕੇਲ ਵਿੱਚ ਅੱਠ ਫੀਸਦੀ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਦਾ ਤਨਖਾਹ ਵਧਾਉਣ ਦਾ ਇਹ ਆਦੇਸ਼ 1 ਜੁਲਾਈ ਤੋਂ ਲਾਗੂ ਹੋਵੇਗਾ।
ਦਰਅਸਲ, ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਲਿਮਿਟਿਡ ਦੇ ਜ਼ਰੀਏ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕੇ ਅਤੇ ਡੀਸੀ ਰੇਟਾਂ ‘ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾਂਦਾ ਹੈ।ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਲਿਮਿਟਿਡ ਨੂੰ 13 ਅਕਤੂਬਰ, 2021 ਨੂੰ ਕੰਪਨੀ ਐਕਟ 2013 ਕੀਤਾ ਗਿਆ ਸੀ। ਇਸ ਦੀ ਸਥਾਪਨਾ ਹਰਿਆਣਾ ਦੇ ਸਾਰੇ ਸਰਕਾਰੀ ਅਦਾਰਿਆਂ ਨੂੰ ਪਾਰਦਰਸ਼ੀ, ਮਜ਼ਬੂਤ ਅਤੇ ਬਰਾਬਰੀ ਤਰੀਕੇ ਨਾਲ ਠੇਕੇ ‘ਤੇ ਰੱਖੇ ਕਰਮਚਾਰੀ ਦਿਵਾਉਣ ਦੇ ਮਕਸਦ ਨਾਲ ਕੀਤੀ ਗਈ ਸੀ। ਇਹ ਹਰਿਆਣਾ ਵਿਚ ਇਕਰਾਰਨਾਮੇ ‘ਤੇ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਲਈ ਅਧਿਕਾਰਤ ਏਜੰਸੀ ਵਜੋਂ ਕੰਮ ਕਰਦੀ ਹੈ।