
Skip to content
ਮੌਸਮ ਵਿਭਾਗ ਨੇ ਹਿਮਾਚਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਰਾਜ ਦੇ 10 ਜ਼ਿਲ੍ਹਿਆਂ ਵਿੱਚ ਔਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ। ਕਿਨੌਰ ਅਤੇ ਲਾਹੌਲ ਸਪਿਤੀ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।ਭਾਰੀ ਮੀਂਹ ਤੋਂ ਬਾਅਦ, ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ, ਜ਼ਮੀਨ ਖਿਸਕਣ, ਹੜ੍ਹ, ਦਰੱਖਤ ਡਿੱਗਣ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਹਾਲਾਂਕਿ, ਮੌਸਮ ਵਿਭਾਗ ਦੀ ਚੇਤਾਵਨੀ ਦੇ ਬਾਵਜੂਦ, ਸ਼ਿਮਲਾ ਵਿਚ ਸਵੇਰ ਤੋਂ ਹੀ ਧੁੱਪ ਨਿਕਲੀ ਹੋਆ ਹੈ। ਅੱਜ ਰਾਜ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਹੈ। ਕੱਲ੍ਹ (8 ਜੁਲਾਈ) 4 ਜ਼ਿਲ੍ਹਿਆਂ ਊਨਾ, ਹਮੀਰਪੁਰ, ਬਿਲਾਸਪੁਰ, ਚੰਬਾ ਅਤੇ ਕਾਂਗੜਾ ਵਿੱਚ ਭਾਰੀ ਮੀਂਹ ਲਈ ਔਰੇਂਜ ਚੇਤਾਵਨੀ ਹੈ।ਕੁੱਲੂ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 9 ਜੁਲਾਈ ਨੂੰ ਪੱਛਮੀ ਗੜਬੜੀ ਥੋੜ੍ਹੀ ਕਮਜ਼ੋਰ ਹੋਵੇਗੀ। ਇਸ ਦਿਨ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਤੋਂ ਬਾਅਦ, ਸਾਰੇ ਜ਼ਿਲ੍ਹਿਆਂ ਦੇ ਡੀਸੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕਰ ਰਹੇ ਹਨ।Related