Skip to content
ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਨ ’ਤੇ ਆਸ਼ੂ ਬੰਗੜ ਤੇ ਬਲਜੀਤ ਕੌਰ ਬੰਗੜ ਨੇ ਦਿੱਤੀ ਵਧਾਈ
ਫਿਰੋਜ਼ਪੁਰ ਦਿਹਾਤੀ ਲਈ ਮਾਣ ਵਾਲੀ ਗੱਲ, ਟਿੱਬੀ ਦੀ ਨਿਯੁਕਤੀ ਨਾਲ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਜਤਿੰਦਰ ਪਿੰਕਲ, ਫ਼ਿਰੋਜ਼ਪੁਰ : ਫਿਰੋਜ਼ਪੁਰ ਦਿਹਾਤੀ ਦੇ ਵਸਨੀਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਕਾਂਗਰਸੀ ਆਗੂ ਸ. ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਮੁੱਚੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨੂੰ ਇਲਾਕੇ ਲਈ ਮਾਣ ਵਾਲੀ ਗੱਲ ਕਰਾਰ ਦਿੰਦਿਆਂ ਆਸ਼ੂ ਬੰਗੜ ਅਤੇ ਬਲਜੀਤ ਕੌਰ ਬੰਗੜ ਨੇ ਸ. ਗੁਰਭੇਜ ਸਿੰਘ ਟਿੱਬੀ ਨੂੰ ਦਿਲੋਂ ਵਧਾਈ ਦਿੱਤੀ।
ਇਸ ਮੌਕੇ ਆਸ਼ੂ ਬੰਗੜ ਅਤੇ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਸ. ਗੁਰਭੇਜ ਸਿੰਘ ਟਿੱਬੀ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਸਦਕਾ ਹੀ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਸ. ਗੁਰਭੇਜ ਸਿੰਘ ਟਿੱਬੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਖ਼ਾਸ ਕਰਕੇ ਓਬੀਸੀ ਵਰਗ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਹ ਪਛੜੇ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਨੇ ਹਰ ਸਮੇਂ ਆਪਣੇ ਸਮਾਜ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਦਿੱਤਾ ਹੈ।
ਆਸ਼ੂ ਬੰਗੜ ਅਤੇ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ. ਗੁਰਭੇਜ ਸਿੰਘ ਟਿੱਬੀ ਨੂੰ ਸਮੇਂ-ਸਮੇਂ ’ਤੇ ਮਾਣ-ਸਤਿਕਾਰ ਅਤੇ ਅਹਿਮ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾਂਦਾ ਰਿਹਾ ਹੈ। ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਉਨ੍ਹਾਂ ਦੀ ਨਿਯੁਕਤੀ ਉਨ੍ਹਾਂ ਦੀ ਸਿਆਸੀ ਸੂਝ-ਬੂਝ, ਸੰਘਰਸ਼ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਸ. ਗੁਰਭੇਜ ਸਿੰਘ ਟਿੱਬੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਂਦਿਆਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਓਬੀਸੀ ਵਰਗ ਸਮੇਤ ਸਮਾਜ ਦੇ ਹਰ ਵਰਗ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।
ਅੰਤ ਵਿੱਚ ਉਨ੍ਹਾਂ ਸ. ਗੁਰਭੇਜ ਸਿੰਘ ਟਿੱਬੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ, ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।
Related