
Skip to content
ਗੁਰਦਾਸਪੁਰ ਵਿਚ ਵੱਡਾ ਸੜਕੀ ਹਾਦਸਾ ਵਾਪਰਿਆ ਹੈ ਜਿਥੇ ਇਕ ਤੇਜ਼ ਰਫਤਾਰ ਬੱਸ ਬੇਕਾਬੂ ਹੋ ਗਈ ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਇਕ ਕਾਰ ‘ਤੇ ਜਾ ਕੇ ਪਲਟ ਗਈ। ਹਾਦਸੇ ਵਿਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਦੋਂ ਹਾਦਸਾ ਵਾਪਰਿਆ ਉਦੋਂ ਬੱਸ ਵਿਚ 30 ਤੋਂ 35 ਸਵਾਰੀਆਂ ਸਵਾਰ ਸਨ ਤੇ ਬਬਰੀ ਬਾਈਪਾਸ ਨੇੜੇ ਇਹ ਪੂਰੀ ਘਟਨਾ ਵਾਪਰੀ।ਗਨੀਮਤ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕਈ ਲੋਕ ਫਟੜ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਤੇਜ਼ ਰਫਤਾਰ ਹੋਣ ਕਰਕੇ ਬੱਸ ਬੇਕਾਬੂ ਹੋ ਗਈ ਤੇ ਇਕ ਕਾਰ ‘ਤੇ ਜਾ ਪਲਟੀ। ਕਾਰ ਚਾਲਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਤੇ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜਖਮੀ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੱਡੀ ਖੜ੍ਹੀ ਸੀ ਕਿ ਦੂਜੇ ਪਾਸਿਓਂ ਤੇਜ਼ ਰਫਤਾਰ ਬੱਸ ਦਾ ਸੰਤੁਲਨ ਵਿਗੜ ਜਾਂਦਾ ਹੈ ਤੇ ਇਸੇ ਦੌਰਾਨ ਇਹ ਡਿਵਾਈਡਰ ਨਾਲ ਟੱਕਰ ਮਗਰੋਂ ਕਾਰ ‘ਤੇ ਜਾ ਕੇ ਪਲਟ ਜਾਂਦੀ ਹੈ। ਹਾਈਵੇ ਮਗਰੋਂ ਕਾਫੀ ਲੰਬਾ ਜਾਮ ਹਾਦਸੇ ਮਗਰੋਂ ਲੱਗ ਗਿਆ। ਗਲਤੀ ਕਿਸ ਦੀ ਸੀ, ਇਹ ਜਾਂਚ ਦਾ ਵਿਸ਼ਾ ਹੈ।Related