Skip to content
ਨਾਭਾ 24 ਨਵੰਬਰ (ਅਮਨ ਗਰਗ )
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ (ਗੁਰਪੁਰਬ) ਦੇ ਸ਼ੁਭ ਮੌਕੇ ’ਤੇ ਇਲਾਕੇ ਦੀ ਉੱਘੀ ਸਮਾਜ ਸੇਵਿਕਾ ਬੀਬੀ ਪਰਮਜੀਤ ਕੌਰ ਬਾਜਵਾ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਬੋੜਾਂ ਗੇਟ (ਨਾਭਾ) ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਉਪਰੰਤ ਗੁਰੂ ਸਾਹਿਬ ਦੇ “ਵੰਡ ਛਕਣ” ਅਤੇ ਲੋਕ ਸੇਵਾ ਦੇ ਉਪਦੇਸ਼ ’ਤੇ ਚੱਲਦਿਆਂ ਬੀਬੀ ਪਰਮਜੀਤ ਕੌਰ ਬਾਜਵਾ ਵੱਲੋਂ ਨਾਭਾ ਦੇ ਨਾਲ ਲੱਗਦੇ ਪਿੰਡ ਦਲੱਦੀ ਅਤੇ ਸੁਖਿਆਲ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਲੋੜਵੰਦ ਔਰਤਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਬਾਜਵਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਇਸ ਨੇਕ ਕਾਰਜ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸਮੁੱਚੀ ਟੀਮ ਦੇ ਮੈਂਬਰ ਕਾਮਨਾ ਜੌਲੀ, ਹਰਵਿੰਦਰ ਸਿੰਘ ਘੁੰਮਣ, ਸੁਖਜਿੰਦਰ ਸ਼ਰਮਾ ਅਤੇ ਸੁਨੀਤਾ ਰਾਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪਿੰਡ ਵਾਸੀਆਂ ਨੇ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਟੀਮ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Related