ਹਰ ਪਤਵੰਤੇ ਦਾ ਦਿਲੋਂ ਧੰਨਵਾਦ, ਪੂਰਾ ਸਹਿਯੋਗ ਦਿਆਂਗੇ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ : ਦਿੱਲੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਨਗਰ ਐਕਸਟੈਂਸ਼ਨ ਦੇ ਸਮੁੱਚੇ ਅਹੁਦੇਦਾਰਾਂ ਦੀ ਟੀਮ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸਰਪ੍ਰਸਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਈ ਹੈ।
ਇਸ ਟੀਮ ਦਾ ਸਵਾਗਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਮੁੱਚੇ ਆਗੂਆਂ ਦੇ ਉਹ ਦਿਲੋਂ ਧੰਨਵਾਦੀ ਹਨ ਤੇ ਉਹਨਾਂ ਨੂੰ ਭਰੋਸਾ ਦੁਆਉਂਦੇ ਹਨ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਤੇ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਗੁਰੂ ਸ੍ਰੀ ਗੁਰੂ ਸਿੰਘ ਸਭਾ ਸੰਤ ਨਗਰ ਐਕਸਟੈਂਸ਼ਨ ਦੇ ਪ੍ਰਧਾਨ ਸਰਦਾਰ ਗੁਰਜੀਤ ਸਿੰਘ ਚੀਮਾ, ਜਨਰਲ ਸਕੱਤਰ ਸਰਦਾਰ ਅਚਲਜੀਤ ਸਿੰਘ ਜੌਲੀ, ਮੀਤ ਪ੍ਰਧਾਨ ਸਰਦਾਰ ਕੁਲਵਿੰਦਰ ਸਿੰਘ ਵਿਰਦੀ, ਖ਼ਜ਼ਾਨਚੀ ਸਰਦਾਰ ਜਤਿੰਦਰ ਸਿੰਘ ਕਾਕਾ, ਸਕੱਤਰ ਸਰਦਾਰਨੀ ਰਵਿੰਦਰ ਕੌਰ ਤੇ ਸਟੋਰ ਕੀਪਰ ਸਰਦਾਰ ਭੁਪਿੰਦਰ ਸਿੰਘ ਸ਼ਾਮਲ ਹਨ। ਇਹ ਆਗੂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਆਗੂ ਸਰਦਾਰ ਦਲਜੀਤ ਸਿੰਘ ਸਰਨਾ ਸਾਬਕਾ ਮੈਂਬਰ ਤੇ ਇੰਚਾਰਜ ਵਾਰਡ ਨੰਬਰ 25 ਦੀ ਪ੍ਰੇਰਨਾ ਸਦਕਾ ਪਾਰਟੀ ਵਿਚ ਸ਼ਾਮਲ ਹੋਏ ਹਨ।
ਇਸ ਮੌਕੇ ਸਰਦਾਰ ਕੁਲਵਿੰਦਰ ਸਿੰਘ ਵਿਰਦੀ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਵਾਰਡ ਨੰਬਰ 25 ਦਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ ਗਿਆ।
ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਸਰਦਾਰ ਸੁਰਜੀਤ ਸਿੰਘ ਜੀਤੀ ਵੀ ਹਾਜ਼ਰ ਸਨ।