Skip to content
ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ, ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਢਿੱਲੋਂ ਨੇ 24 ਅਪ੍ਰੈਲ ਨੂੰ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।
TWITTER ACCOUNT FOLLOW:- https://x.com/welcomepunjab/status/1785193571336814901
ਪੰਜਾਬ ਵਿਚ ਅਤਿਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿਤੀ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।
Post Views: 2,144
Related