ਜਲੰਧਰ-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਲੜੀਵਾਰ ਦੀਵਾਨ ਦੇ ਤਹਿਤ ਅੱਜ ਅੰਮ੍ਰਿਤ ਵੇਲੇ ਵਿਸ਼ੇਸ਼ ਦੀਵਾਨ ਸਜਾਏ ਗਏ। ਕਥਾ ਅਤੇ ਕੀਰਤਨ ਉਪਰੰਤ ਪੰਜਾਬੀ ਲਿਖਾਰੀ ਸਭਾ ਵਲੋਂ ਵਿਸ਼ੇਸ਼ ਕਵੀ ਦਰਬਾਰ ਸਜਾਇਆ ਗਿਆ। ਜਿਸ ਵਿਚ ਮਾਸਟਰ ਮਹਿੰਦਰ ਸਿੰਘ ਅਨੇਜਾ, ਇੰਦਰਪਾਲ ਸਿੰਘ ਅਰੋੜਾ, ਬੀਬੀ ਕੁਲਜੀਤ ਕੌਰ, ਉਰਮਿਲਜੀਤ ਸਿੰਘ ਵਾਲੀਆ, ਅਮਰ ਸਿੰਘ ਅਮਰ, ਗੁਰਦੀਪ ਸਿੰਘ ਉਜਾਲਾ, ਨਗੀਨਾ ਸਿੰਘ ਬਲੱਗਣ, ਭਾਈ ਗੁਰਪ੍ਰਤਾਪ ਸਿੰਘ, ਭਾਈ ਤਰਸੇਮ ਸਿੰਘ, ਹਰਜਿੰਦਰ ਸਿੰਘ ਜਿੰਦੀ ਇਤ ਆਦਿਕ ਕਵੀਆਂ ਨੇ ਆਪਣੀਆਂ ਕਵਿਤਾਵਾਂ ਅਤੇ ਧਾਰਮਿਕ ਗੀਤਾਂ ਰਾਹੀਂ ਗੁਰੂ ਜੱਸ ਗਾਇਨ ਕੀਤਾ। ਉਪਰੰਤ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਦੇ ਤਹਿਤ ਦੋ ਸਹਿਜ ਪਾਠਾਂ ਦੀ ਸੰਪੂਰਨਤਾ ਹੋਈ। ਇਕ ਸਹਿਜ ਪਾਠਾਂ ਸ੍ਰ ਬਲਵੰਤ ਸਿੰਘ ਬਿਜਲੀ ਬੋਰਡ ਦੇ ਪ੍ਰਵਾਰ ਵਲੋਂ ਅਤੇ ਦੂਜਾ ਸ੍ਰੀ ਸਹਿਜ ਪਾਠ ਦੀ ਸੇਵਾ ਸ੍ਰ ਚੰਨਪ੍ਰੀਤ ਸਿੰਘ ਭਾਟੀਆ ਅਤੇ ਅਮਨਪ੍ਰੀਤ ਕੌਰ ਵਲੋਂ ਆਪਣੇ ਵਿਆਹ ਦੀ ਵਰ੍ਹੇਗੰਢ ਦੇ ਮੌਕੇ ਤੇ ਕਰਵਾਈ ਗਈ। ਗੁਰਦੁਆਰਾ ਸਾਹਿਬ ਵਲੋਂ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਨੇ ਦੋਨਾਂ ਪ੍ਰਵਾਰਾਂ ਨੂੰ ਵਧਾਈ ਦਿੰਦਿਆਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰ ਬੇਅੰਤ ਸਿੰਘ ਸਰਹੱਦੀ ਜੀ ਨੇ ਆਏ ਕਵੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਅੱਜ ਦੇ ਦੀਵਾਨ ਦੀ ਹਾਜ਼ਰੀ ਭਰਦੇ ਸੰਗਤ ਵਿੱਚ ਹੋਰਨਾਂ ਤੋਂ ਇਲਾਵਾ ਹਸਪਤਾਲ ਕਮੇਟੀ ਦੇ ਚੇਅਰਮੈਨ ਸ੍ਰ ਸੁਰਜੀਤ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਜਨਰਲ ਸਕੱਤਰ ਗੁਰਮੀਤ ਸਿੰਘ, ਬਲਵਿੰਦਰ ਸਿੰਘ ਹੇਅਰ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਇਲੈਕਟ੍ਰਾਨਿਕ ਮੀਡੀਆ ਇੰਚਾਰਜ ਅਮਰਜੀਤ ਸਿੰਘ ਭਾਟੀਆ, ਗੁਰਜੀਤ ਸਿੰਘ ਪੋਪਲੀ, ਹਰਬੰਸ ਸਿੰਘ, ਬਿਸ਼ਨ ਸਿੰਘ, ਜਸਬੀਰ ਸਿੰਘ ਸੇਠੀ ਆਦਿ ਪਤਵੰਤੇ ਹਾਜਰ ਸਨ। ਸਮਾਪਤੀ ਉਪਰੰਤ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਛਕਾਇਆ ਗਿਆ।