ਜਲੰਧਰ-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਗੁਰਮੁੱਖੀ ਲਿੱਪੀ ਨੂੰ ਤਰਤੀਬ ਦੇ ਕੇ ਸ਼ਿੰਗਾਰਨ ਵਾਲੇ ਗੁਰੂ ਨਾਨਕ ਦੀ ਦੂਜੀ ਜੋਤ, ਧੰਨ ਧੰਨ ਸ੍ਰੀ ਅੰਗਦ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਦੋਨੋਂ ਸਮੇਂ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਸਵੇਰ ਦੇ ਦੀਵਾਨ ਵਿਚ ਹਜ਼ੂਰੀ ਰਾਗੀ ਜੱਥਿਆਂ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਆਲ ਇੰਡੀਆ ਰੇਡੀਓ ਤੋਂ ਪ੍ਰੋਫੈਸਰ ਮਨਜੀਤ ਸਿੰਘ ਜੀ ਨੇ ਵਿਸ਼ੇਸ਼ ਲੈਕਚਰ ਰਾਹੀਂ ਗੁਰੂ ਸਾਹਿਬ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਤੋਂ ਸੰਗਤ ਨੂੰ ਜਾਣੂ ਕਰਵਾਉਂਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ। ਸ੍ਰ ਬੇਅੰਤ ਸਿੰਘ ਸਰਹੱਦੀ ਜੀ ਨੇ ਆਈਆਂ ਸੰਗਤਾਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੰਦਿਆਂ ਹੋਇਆਂ ਸੰਗਤ ਅਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਰਾਤ ਦੇ ਦੀਵਾਨ ਵਿਚ ਸੋਦਰ ਰਹਿਰਾਸ ਸਾਹਿਬ ਦੀ ਸਮਾਪਤੀ ਉਪਰੰਤ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਸ੍ਰ ਗੁਰਕ੍ਰਿਪਾਲ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਦੋਨੋਂ ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਛਕਾਇਆ ਗਿਆ।