Skip to content
ਨਾਭਾ, 2 ਨਵੰਬਰ (ਅਮਨ ਗਰਗ): ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਿਨਾਂਹੇੜੀ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਮੈਦਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਹੋਦਿਆ ਸਕੂਲ ਕੰਪਲੈਕਸ ਦੇ ਅਧੀਨ ਸਪ੍ਰਿੰਗ ਕਿਡਸ ਸਕੂਲ, ਸਮਾਣਾ ਵਿਖੇ ਕਰਵਾਏ ਗਏ ਖੋ-ਖੋ ਟੂਰਨਾਮੈਂਟ ਵਿੱਚ ਸਕੂਲ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ।
ਟੂਰਨਾਮੈਂਟ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਬੇਹੱਦ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ, ਟੀਮ ਵਰਕ ਅਤੇ ਬਿਹਤਰੀਨ ਰਣਨੀਤੀ ਨਾਲ ਵਿਰੋਧੀ ਟੀਮਾਂ ਨੂੰ ਮਾਤ ਦਿੱਤੀ ਅਤੇ ਜਿੱਤ ਆਪਣੇ ਨਾਮ ਕੀਤੀ।
ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ ਚੱਢਾ ਅਤੇ ਪ੍ਰਿੰਸੀਪਲ ਸਤਵਿੰਦਰ ਪ੍ਰੀਤ ਨੇ ਜੇਤੂ ਖਿਡਾਰਨਾਂ, ਖੇਡ ਸਟਾਫ਼ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ।
ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਪਹੁੰਚਣ ’ਤੇ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Related